ਚੰਡੀਗੜ੍ਹ, 16 ਅਪਰੈਲ (ਪੀ.ਟੀ.)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿਛਲੇ ਮਹੀਨੇ ਦੌਰਾਨ ਕੁੱਲ 11 ਛਾਪੇ ਮਾਰਕੇ 13 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 2 ਮੁਲਾਜ਼ਮ, ਪੁਲਿਸ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 8 ਮੁਲਾਜਮਾਂ ਸਮੇਤ ਪ੍ਰਾਇਵੇਟ ਵਿਅਕਤੀ ਵੀ ਸ਼ਾਮਲ ਹਨ। ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਬਿਓਰੋ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ।