ਨਵੀਂ ਦਿੱਲੀ, 16 ਅਪ੍ਰੈਲ (ਪੀ.ਟੀ.)- ਹੈਦਰਾਬਾਦ ‘ਚ ਅਤਵਾਦ ਰੋਧੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਮਕਾ ਮਸਜਿਦ ‘ਚ 2007 ‘ਚ ਹੋਏ ਬੰਬ ਧਮਾਕੇ ਮਾਮਲੇ ‘ਚ ਸਵਾਮੀ ਅਸੀਮਾਨੰਦ ਸਮੇਤ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿਤਾ ਹੈ। ਉਥੇ ਹੀ ਇਸ ਮਾਮਲੇ ‘ਚ ਹੁਣ ਨਵਾ ਮੋੜ ਆ ਗਿਆ ਹੈ। ਸਾਰੇ ਦੋਸ਼ੀਆਂ ਨੂੰ ਬਰੀ ਕਰਨ ਵਾਲੇ ਰਾਸ਼ਟਰੀ ਜਾਂਚ ਏਜੰਸੀ(ਐਨ. ਆਈ. ਏ.) ਦੇ ਜਜ ਰਵਿੰਦਰ ਰੇਡੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ।