ਪਟਿਆਲਾ, 18 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਨਾਭਾ ਜੇਲ ਬ੍ਰੇਕ ਕਾਂਡ ਦੇ ਸਹਿ-ਦੋਸ਼ੀ ਤੇ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। ਮਿੰਟੂ ਨੂੰ ਸੀਨੇ ਵਿਚ ਦਰਦ ਦੀ ਸ਼ਿਕਾਇਤ ‘ਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਮਿੰਟੂ ਦੀ ਮ੍ਰਿਤਕ ਦੇਹ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਈ ਗਈ ਹੈ।ਇਨ੍ਹੀਂ ਦਿਨੀਂ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਕੈਦ ਸੀ। ਹਰਮਿੰਦਰ ਸਿੰਘ ਮਿੰਟੂ ਉਸ ਸਮੇਂ ਸੁਰਖੀਆਂ ਵਿਚ ਆਇਆ ਜਦ ਨਵੰਬਰ 2016 ਵਿਚ ਨਾਭਾ ਜੇਲ੍ਹ ਵਿਚੋਂ ਫਰਾਰ ਹੋਇਆ ਸੀ।