ਚੰਡੀਗੜ੍ਹ, 19 ਅਪ੍ਰੈਲ (ਪੀ.ਟੀ.)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਸਟਿਸ ਲੋਆ ਦੀ ਮੌਤ ’ਤੇ ਐਸ.ਆਈ.ਟੀ. ਗਠਨ ਨਾ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਤਿਹਾਸਕ ਫੈਸਲਾ ਦਸਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਜਸਟਿਸ ਲੋਆ ਦੀ ਮੌਤ ਨੂੰ ਕੁਦਰਤੀ ਮੌਤ ਦਸਿਆ ਹੈ ਅਤੇ ਐਸ.ਆਈ.ਟੀ. ਦੇ ਗਠਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮਾਮਲੇ ਨੂੰ ਲੈ ਕੇ ਪ੍ਰੈਸ ਕਾਨਫਰੈਂਸ ਕੀਤੀ ਸੀ ਅਤੇ 150 ਸਾਂਸਦਾਂ ਨਾਲ ਰਾਸ਼ਟਰਪਤੀ ਨੂੰ ਯਾਦ ਪੱਤਰ ਵੀ ਸੌਂਪਿਆ ਸੀ, ਜੋ ਅੱਜ ਸੁਪਰੀਮ ਕੋਰਟ ਦਾ ਫੈਸਲੇ ਆਉਣ ਤੋਂ ਬਾਅਦ ਉਹ ਬੇਨਕਾਬ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਬਲਿਕ ਇੰਟਰਸਟ ਲਿਟਿਗੇਸ਼ਨ ਨੂੰ ਪਾਲਿਟਿਕਲ ਇੰਟਰਸ ਲਿਟਿਗੇਸ਼ਨ ਵੱਜੋਂ ਵਰਤੋਂ ਕੀਤਾ ਹੈ।