ਕੈਪਟਨ ਵੱਲੋਂ ਨਵਜੋਤ ਸਿੱਧੂ ਦੀ ਪਤਨੀ ਵੇਅਰਹਾਊਸਿੰਗ ਦੀ ਚੇਅਰਪਰਸਨ ਨਿਯੁਕਤ

ਚੰਡੀਗੜ, 25 ਅਪ੍ਰੈਲ (ਪੀ.ਟੀ.)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿਧੂ ਨੂੰ ਪੰਜਾਬ ਸਰਕਾਰ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਪਰਸਨ ਥਾਪ ਦਿਤਾ ਹੈ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਖ਼ੁਦ ਘਰ ਜਾ ਕੇ ਨਿਯੁਕਤੀ ਪਤਰ ਦਿਤਾ।ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਅਤੇ ਹੋਰ ਨੇਤਾਵਾਂ ਨੂੰ ਚੇਅਰਮੈਨੀਆਂ ਵੰਡਣ ਦੀ ਸ਼ੁਰੂਆਤ ਹੋ ਗਈ ਹੈ। ਮੁਖ ਮੰਤਰੀ ਨੇ ਡਾ. ਸਿੱਧੂ ਦੀ ਨਿਯੁਕਤੀ ਦੀ ਜਾਣਕਾਰੀ ਖੁਦ ਟਵਿਟਰ ‘ਤੇ ਤਸਵੀਰ ਸਾਂਝੀ ਕਰਦਿਆਂ ਦਿੱਤੀ। ਸ. ਸਿਧੂ ਇਸ ਨਿਯੁਕਤੀ ’ਤੇ ਕਾਫੀ ਖੁਸ਼ ਹਨ।ਇਸ ਮੌਕੇ ’ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ।

Send this to a friend