ਮਾਛੀਵਾੜਾ ਸਾਹਿਬ, 17 ਜਨਵਰੀ (ਕਰਮਜੀਤ ਸਿੰਘ ਆਜ਼ਾਦ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਤੇ ਪਿੰਡ ਬਾਲਿਓ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਪੂਰੇ ਪਿੰਡ ਦੀ ਪਰਿਕਰਮਾਂ ਕਰਦਾ ਹੋਇਆ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਪਿੰਡ ਨਿਵਾਸੀਆਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਦੇ ਲਈ ¦ਗਰ ਵੀ ਵਰਤਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਰਦੀਪ ਸਿੰਘ,
ਜਸਵਿੰਦਰ ਸਿੰਘ ਕਾਨੂੰਗੋ, ਬਲਵੀਰ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ, ਜਸਵੀਰ ਸਿੰਘ, ਰਾਮਦਿਆਲ, ਦਲੀਪ ਸਿੰਘ, ਸਿੰਗਾਰਾ ਸਿੰਘ, ਹਰਭਗਤ ਸਿੰਘ, ਮਨਿੰਦਰ ਸਿੰਘ, ਪਰਮਜੀਤ ਸਿੰਘ ਹਰਮੀਤ ਸਿੰਘ, ਦਲਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਵੀ ਮੌਜੂਦ ਸਨ।