ਜਥੇਦਾਰ ਅਵਤਾਰ ਸਿੰਘ ਦੀ ਅਪੀਲ ’ਤੇ ਢਾਡੀ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਐ¤ਮ.ਏ. ਨੇ ਧਰਨਾ ਦੇਣ ਦਾ ਪ੍ਰੋਗਰਾਮ ਛੱਡਿਆ

image ਅੰਮ੍ਰਿਤਸਰ, 17 ਫਰਵਰੀ (ਮਨਿੰਦਰ ਸਿੰਘ ਗੋਰੀ)-ਢਾਡੀ ਸਭਾ ਦੇ ਪ੍ਰਧਾਨ ਸ.ਬਲਦੇਵ ਸਿੰਘ ਐਮ.ਏ. ਨੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਨਵੀਂ ਉਸਾਰੀ ਜਾ ਰਹੀ ਇਮਾਰਤ ਸਮੇਂ ਐਸ.ਐਸ. ਕਨਸਟਰਕਸ਼ਨ ਕੰਪਨੀ ਦੇ ਆਦਮੀਆਂ ਨੂੰ ਕੰਮ ਕਰਦੇ ਸਮੇਂ ਮਰਯਾਦਾ ਦਾ ਗਿਆਨ ਨਾ ਹੋਣ ਕਰਕੇ ਰੋਸ ਜਤਾਉਦਿਆਂ ਮਰਨ ਵਰਤ ਰੱਖਣ ਦਾ ਐਲਾਨ ਕੀਤਾ ਸੀ ਜਿਸ ਨੂੰ ਅੱਜ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਤੇ ਰੱਦ ਕਰ ਦਿੱਤਾ ਗਿਆ ਹੈ। ਸ.ਬਲਦੇਵ ਸਿੰਘ ਐਮ.ਏ. ਨੇ ਕਿਹਾ ਹੈ ਕਿ ਲੰਗਰ ਇਮਾਰਤ ਦੀ ਉਸਾਰੀ ਕਰਵਾ ਰਹੀ ਕਨਸਟਰਕਸ਼ਨ ਕੰਪਨੀ ਨੂੰ ਪ੍ਰਧਾਨ ਸਾਹਿਬ ਨੇ ਸਪਸ਼ਟ ਹਦਾਇਤ ਕਰ ਦਿੱਤੀ ਹੈ ਕਿ ਕੰਮ ਕਰਨ ਵਾਲੇ ਆਦਮੀ ਪੰਥਕ ਭਾਵਨਾ ਤੇ ਮਰਯਾਦਾ ਦਾ ਖਿਆਲ

ਰੱਖਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਸਾਹਿਬ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਕਨਸਟਰਕਸ਼ਨ ਕਰਵਾ ਰਹੀ ਕੰਪਨੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਕਰਮਚਾਰੀ ਤੈਨਾਤ ਕੀਤੇ ਜਾਣਗੇ ਤਾਂ ਜੋ ਪੰਥਕ ਭਾਵਨਾਵਾਂ ਦਾ ਖਿਆਲ ਰੱਖਿਆ ਜਾ ਸਕੇ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਢਾਡੀ ਤੇ ਕਵੀਸ਼ਰ ਪੰਥ ਦਾ ਅਨਿਖੜਵਾਂ ਅੰਗ ਹਨ ਤੇ ਸ.ਬਲਦੇਵ ਸਿੰਘ ਐਮ.ਏ. ਪ੍ਰਧਾਨ ਢਾਡੀ ਸਭਾ ਵੱਲੋਂ ਲੰਗਰ ਉਸਾਰੀ ਸਬੰਧੀ ਉਠਾਏ ਮਾਮਲੇ ਤੇ ਗੌਰ ਕੀਤਾ ਗਿਆ ਹੈ ਤੇ ਪੰਥਕ ਭਾਵਨਾਵਾਂ ਦਾ ਹਮੇਸ਼ਾਂ ਖਿਆਲ ਰੱਖਿਆ ਜਾਵੇਗਾ।

Send this to a friend