ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਚੋਣ ਕਮਿਸ਼ਨ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਮਿਤੀ 3 ਮਈ, ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਅੰਤਿਮ ਮਿਤੀ 10 ਮਈ ਹੈ। 28 ਮਈ ਦਿਨ ਸੋਮਵਾਰ ਨੂੰ ਵੋਟਾਂ ਪੈਣਗੀਆਂ ਅਤੇ ਗਿਣਤੀ ਅਤੇ ਨਤੀਜੇ ਦਾ ਐਲਾਨ 31 ਮਈ ਨੂੰ ਕੀਤਾ ਜਾਵੇਗਾ।