ਮੰਡੀ ਗੋਬਿੰਦਰਗੜ੍ਹ, 26 ਅਪ੍ਰੈਲ, (ਬਲਜਿੰਦਰ ਸਿੰਘ ਪਨਾਗ)-
ਸ਼੍ਰੋਮਣੀ ਅਕਾਲੀ ਦਲ ਦੀ ਮਜਬੁਤੀ ਲਈ ਪਿਛਲੇ ਲੰਮੇ ਸਮੇਂ ਤੋਂ ਸੇਵਾ ਵਿੱਚ ਜੁਟੇ ਜੱਥੇਦਾਰ ਜਰਨੈਲ ਸਿੰਘ ਮਾਜਰੀ ਨੂੰ ਉਹਨਾਂ ਦੀਆਂ ਪਾਰਟੀ ਅੰਦਰ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸ਼ਿਫਾਰਿਸ਼ ਤੇ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਜੱਥੇਦਾਰ ਸਵਰਨ ਸਿੰਘ ਚਨਾਰਥਲ ਵੱਲੋਂ ਮੁੜ ਦੂਸਰੀ ਵਾਰ ਜਰਨੈਲ ਸਿੰਘ ਮਾਜਰੀ ਨੂੰ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜੱਥੇਦਾਰ ਮਾਜਰੀ ਵੱਲੋਂ ਪਿਛਲੇ ਦਿਨੀਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮਿਲਣੀ ਕੀਤੀ ਗਈ ਤੇ ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਰਨੈਲ ਸਿੰਘ ਮਾਜਰੀ ਦੀਆਂ ਸੇਵਾਵਾਂ ਤੇ ਸੰਤੁਸ਼ਟੀ ਪਰਗਟ ਕਰਦੇ ਹੋਏ ਜੱਥੇਦਾਰ ਮਾਜਰੀ ਨੂੰ ਥਾਪੜਾ ਦਿੱਤਾ ਕਿ ਉਹ ਅੱਗੋ ਵੀ ਪਾਰਟੀ ਨੂੰ ਹੇਠਲੇ ਪੱਧਰ ਤੇ ਮਜਬੂਤ ਕਰਨ ਲਈ ਹਲਕੇ ਦੇ ਪਿੰਡਾਂ ਅੰਦਰ ਦਿਨਰਾਤ ਇੱਕ ਕਰਕੇ ਸ਼੍ਰੌਮਣੀ ਅਕਾਲੀ ਦਲ ਦੇ ਪ੍ਰੋਗਰਾਮ ਤੇ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਤਾਂ ਜੋ ਆਗਾਮੀ ਚੋਣਾਂ ਵਿੱਚ ਸ਼੍ਰੌਮਣੀ ਅਕਾਲੀ ਦਲ ਵੱਡੀਆਂ ਜਿੱਤਾਂ ਦਰਜ ਕਰ ਸਕੇ। ਇਸ ਮੌਕੇ ਤੇ ਉਹਨਾਂ ਨਾਲ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਭਿੰਦਰ ਸਿੰਘ ਮੰਡੀ, ਜਿਲ੍ਹਾ ਐਡਵਾਇਜ਼ਰੀ ਕਮੇਟੀ ਮੈਂਬਰ ਜਤਿੰਦਰ ਸਿੰਘ ਧਾਲੀਵਾਲ ਤੇ ਸਤਨਾਮ ਸਿੰਘ ਟਿਵਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।