June 28, 2026 8:14 am

ਹਰਿਮੰਦਰ ਸਾਹਿਬ ਵਿਖੇ ਕਾਂਗਰਸੀ ਵਜ਼ੀਰਾ ਦੇ ਹੋਏ ਸਨਮਾਨ ਦਾ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਵਿਰੋਧ

ਅੰਮ੍ਰਿਤਸਰ, 29 ਅਪ੍ਰੈਲ (ਸ਼ਰਤ ਵਸ਼ਿਸਟ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਹਾਲ ਹੀ ਵਿੱਚ ਥਾਪੇ ਗਏ ਕੈਬਨਿਟ ਮੰਤਰੀਆਂ ਨੂੰ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨੱਤਮਸਤਕ ਹੋਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਨ ਦੀ ਰਸਮ ਨੇ ਵਿਸ਼ਵ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਵਲੂੰਦਰ ਕੇ ਰੱਖ ਦਿੱਤਾ ਹੈ। ਕਿਉਂ੍ਯਕਿ ਸਮੁੱਚੀ ਕਾਂਗਰਸ ਪਾਰਟੀ ਜਿੱਥੇ ਸਿੱਖਾਂ ਦੀ ਦੁਸ਼ਮਣ ਜਮਾਤ ਹੈ ਉ੍ਯੱਥੇ ਜੂਨ 1984 ਦੇ ਸਾਕਾ ਨੀਲਾ ਤਾਰਾ ਤੇ ਦਿੱਲੀ ਦੰਗਿਆ ਦੀ ਮੁੱਖ ਦੋਸ਼ੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਜਾਰੀ ਇੱਕ ਪ੍ਰੈਸ ਨੋਟ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਸ ਕੋਝੇ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਸਿੱਧੇ ਤੌਰ ਤੇ ਕਸੂਰਵਾਰ ਹੈ। ਉਸ ਨੂੰ ਨੈਤਿਕਤਾ ਦੇ ਆਧਾਰ ਤੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਕੇ ਲਾਂਬੇ ਹੋ ਜਾਣਾ ਚਾਹੀਦਾ ਹੈ। ਕਿਉਂਕਿ ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਸਿੱਖ ਕੌਮ ਦੇ ਨਾਲ ਗੱਦਾਰੀ ਕੀਤੀ ਹੈ ਜਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਾਲ ਮੱਥਾ ਲਾਇਆ ਹੈ। ਉਸ ਨੂੰ ਨਾ ਤਾਂ ਕਦੇ ਸਿੱਖ ਕੌਮ ਨੇ ਮਾਫ ਕੀਤਾ ਹੈ ਤੇ ਨਾ ਹੀ ਉਸ ਨੂੰ ਸਨਮਾਨ ਦੇ ਕੇ ਨਵਾਜਿਆ ਹੈ। ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼੍ਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਦੀ ਵਾਗਡੋਰ ਸਰਕਾਰੀ ਪਿੱਠੂਆਂ ਤੇ ਆਪਹੁਦਰੀਆਂ ਕਰਨ ਵਾਲੇ ਵਿਅਕਤੀਆਂ ਦੇ ਹੱਥ ਹੈ ਜੋ ਪਿੱਛਲੇ ਲੰਬੇ ਸਮੇਂ ਤੋਂ ਕਾਬਜ਼ ਹਨ ਤੇ ਆਪਣੀ ਮਰਜੀ ਨਾਲ ਸਨਮਾਨਤ ਕਰਨ ਦੀ ਰਸਮ ਨੂੰ ਅਮਲੀ ਜਾਮਾ ਪਹਿਨਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਜ਼ੀਰਾਂ ਦੀ ਆਹੋ-ਭਗਤ ਕਰਨ ਵਾਲੇ ਇੰਨ੍ਹਾਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਇੰਨ੍ਹਾਂ ਨੂੰ ਨਿੱਜੀ ਸਵਾਰਥ ਤੇ ਸੰਬੰਧ ਪਿਆਰੇ ਹਨ ਜਦੋਂ ਕਿ ਸਿੱਖ ਪੰਥ ਤੇ ਗੁਰਮਤਿ ਰਹਿਤ ਮਰਿਆਦਾ ਨੇ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦਾ ਘਾਣ ਕਰਨ ਵਾਲੇ ਇੰਨ੍ਹਾਂ ਸਾਰੇ ਦੋਸ਼ੀਆਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਕੇ ਧਾਰਮਿਕ ਸਜਾ ਮਿਲਣੀ ਚਾਹੀਦੀ ਹੈ ਜਦੋਂ ਕਿ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੌਰਾਨ ਸਰਬ ਪ੍ਰਵਾਨਿਤ ਕੌਮੀ ਜੱਥੇਦਾਰਾਂ ਦੇ ਵੱਲੋਂ ਇਸ ਸਬੰਧੀ ਬਹੁਤ ਜਲਦ ਫੈਸਲਾ ਲਿਆ ਜਾਵੇਗਾ ਤੇ ਸਮੁੱਚੇ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਨੂੰ ਉਕਤ ਕਾਂਗਰਸੀ ਪਿੱਠੂਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਅੰਤ ਵਿੱਚ ਭਾਈ ਸਖੀਰਾ ਨੇ ਇੰਨ੍ਹਾਂ ਪੰਥਕ ਦੋਖੀਆਂ ਦੇ ਖਿਲਾਫ ਇੱਕਜੁਟ ਹੋਣ ਦੀ ਅਪੀਲ ਵੀ ਕੀਤੀ ਹੈ।

Send this to a friend