Skip to content
Independent perspectives. Global stories.
BREAKING

ਸੁਖਜਿੰਦਰ ਸਿੰਘ ਰੰਧਾਵਾ ਨੇ ਪਹਿਲੀ ਮਈ ਨੂੰ ਜੇਲ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ

Share this story

ਵਿਭਾਗ ਦੇ ਉਚ ਅਧਿਕਾਰੀ ਤੇ ਸਮੂਹ ਜੇਲਾਂ ਦੇ ਸੁਪਰਡੈਂਟ ਹੋਣਗੇ ਮੀਟਿੰਗ ‘ਚ ਸ਼ਾਮਲ
ਚੰਡੀਗੜ – ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਭਲਕੇ 1 ਮਈ ਨੂੰ ਵਿਭਾਗ ਦੇ ਉਚ ਅਧਿਕਾਰੀਆਂ ਅਤੇ ਸਮੂਹ ਜੇਲਾਂ ਦੇ ਸੁਪਰਡੈਂਟਾਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਜੇਲ ਮੰਤਰੀ ਸ.ਰੰਧਾਵਾ ਵੱਲੋਂ ਜੇਲ ਸੁਧਾਰਾਂ ਨੂੰ ਲਾਗੂ ਕਰਨ ਅਤੇ ਜੇਲਾਂ ਦੀ ਦਸ਼ਾ ਸੁਧਾਰਨ ਲਈ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ ਗਈ ਹੈ ਤਾਂ ਜੋ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋ ਸਕਣ। ਉਨਾਂ ਦੱਸਿਆ ਕਿ ਜੇਲ ਮੰਤਰੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਟਿਆਲਾ ਸਥਿਤ ਕੇਂਦਰੀ ਜੇਲ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ ਅਤੇ ਹੁਣ ਵਿਭਾਗ ਦੀ ਜਾਣ-ਪਛਾਣ ਮੀਟਿੰਗ ਸੱਦ ਕੇ ਪੂਰੇ ਵਿਭਾਗ ਦੀ ਕਾਰਜ ਪ੍ਰਣਾਲੀ ਤੋਂ ਜਾਣੂੰ ਹੋਣਗੇ। ਇਹ ਮੀਟਿੰਗ ਚੰਡੀਗੜ ਸਥਿਤ ਮਾਰਕਫੈਡ ਦਫਤਰ ਵਿਖੇ ਸਵੇਰੇ 11 ਵਜੇ ਸੱਦੀ ਗਈ ਹੈ ਜਿਸ ਵਿੱਚ ਵਿਭਾਗ ਦੇ ਉਚ ਅਧਿਕਾਰੀ, ਏ.ਡੀ.ਜੀ.ਪੀ. ਜੇਲਾਂ, ਆਈ.ਜੀ. ਜੇਲਾਂ. ਡੀ.ਆਈ.ਜੀ. ਰੇਂਜਜ਼ ਅਤੇ ਸਮੂਹ ਜੇਲਾਂ ਦੇ ਸੁਪਰਡੈਂਟ ਹਿੱਸਾ ਲੈਣਗੇ।

WRITTEN BY