ਟੈਕਸੇਸ਼ਨ ਵਕੀਲਾਂ ਦੀ ਨਵੀਂ ਚੁਣੀ ਗਈ ਟੀਮ ਦਾ ਕੀਤਾ ਸਨਮਾਨ
ਜਲਧਰ, 1 ਮਈ- ਸਹਾਇਕ ਕਮਿਸ਼ਨਰ ਸਟੇਟ ਟੈਕਸ ਹਰਦੀਪ ਭਵਰਾਂ ਨੇ ਅੱਜ ਕਿਹਾ ਕਿ ਵਪਾਰੀਆਂ ਦੀ ਸਹੂਲਤ ਲਈ ਕਰ ਅਤੇ ਆਬਕਾਰੀ ਵਿਭਾਗ ਹਰ ਸੰਭਵ ਉਪਰਾਲਾ ਕਰ ਰਿਹਾ ਹੈ ਜਿਸ ਨਾਲ ਵਪਾਰੀਆਂ ਨੂੰ ਇਕ ਵੱਡੀ ਰਾਹਤ ਮਿਲੀ ਹੈ। ਅੱਜ ਇਥੇ ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਨਰਿੰਦਰ ਬਜਾਜ ਦੀ ਅਗਵਾਈ ਹੇਠ ਮਿਲਣ ਆਏ ਵਕੀਲਾਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਦੇ ਰੂਬਰੂਹ ਹੁੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਰਿਫੰਡ ਸਬੰਧੀ ਪ੍ਰਣਾਲੀ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਨੀਤੀ ਤਿਆਰ ਕਰਨ ਜਾ ਰਹੀ ਹੈ। ਉਨ੍ਹਾ ਕਿਹਾ ਕਿ ਇਸ ਸਬੰਧੀ ਸਾਰੀਆਂ ਧਿਰਾਂ ਨਾਲ ਖਾਸ ਤੌਰ ਤੇ ਬਾਰ ਐਸੋਸੀਏਸ਼ਨ ਤੇ ਵਪਾਰੀਆਂ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜ¦ਧਰ ਵਿਚ ਖਾਸ ਤੌਰ ਤੇ ਜੀ.ਐਸ.ਟੀ ਸਬੰਧੀ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਦੇ ਨਿਪਟਾਰੇ ਦੇ ਨਾਲ ਹੀ ਵਪਾਰੀਆਂ ਨੂੰ ਜੀ.ਐਸ.ਟੀ ਦੇ ਰਿਫੰਡ ਵੀ ਜਲਦ ਹੀ ਦੇ ਦਿੱਤੇ ਜਾਣਗੇ।