ਚੰਡੀਗੜ੍ਹ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸਿਵਲ ਹਸਪਤਾਲ, ਪਟਿਆਲਾ ਵਿਖੇ ਤਾਇਨਾਤ ਇਕ ਡਾਕਟਰ ਅਤੇ ਥਾਣਾ ਪਸਿਆਣਾ, ਪਟਿਆਲਾ ਵਿਖੇ ਤਾਇਨਾਤ ਇਕ ਸਿਪਾਈ ਨੂੰ ਰਿਸ਼ਵਤ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਹੈ। ੲਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਪਸਿਆਣਾ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਬਲਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਮਦਨ ਸਿੰਘ ਵਾਸੀ ਪਿੰਡ ਕੱਲਰ ਭੈਣੀ ਦੀ ਸ਼ਿਕਾਇਤ ’ਤੇ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।