June 22, 2026 6:08 pm

ਸਿਖਿਆ ਮੰਤਰੀ ਓ.ਪੀ. ਸੋਨੀ ਵਲੋਂ ਐਸ.ਐਸ.ਏ./ਰਮਸਅ ਦੇ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੇ ਹੁਕਮ

15000 ਕਰਮਚਾਰੀਆਂ ਦੀ ਮਾਰਚ ਮਹੀਨੇ ਦੀ 162.67 ਕਰੋੜ ਦੀ ਰਾਸ਼ੀ ਜਾਰੀ

ਐਸ.ਏ.ਐਸ. ਨਗਰ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਸਿੱਖਿਆ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਿਆ ਵਿਭਾਗ ਵਿਚ ਵਖ-ਵਖ ਸੁਸਾਇਟੀਆਂ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਵਲੋਂ ਮਾਨਯੋਗ ਸਿਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਜੀ ਦੇ ਦਫਤਰ ਵਿਖੇ ਕਈ ਸ਼ਿਕਾਇਤਾਂ ਭੇਜੀਆਂ ਗਈਆਂ ਸਨ ਜਿਸ ਦੇ ਮਦੇਨਜ਼ਰ ਮਾਨਯੋਗ ਸਿਖਿਆ ਮੰਤਰੀ ਜੀ ਨੇ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹਨਾਂ ਸ਼ਿਕਾਇਤਾਂ ਸਬੰਧੀ ਨਿਪਟਾਰਾ ਕਰਨ ਲਈ ਕਿਹਾ ਅਤੇ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਵਖ-ਵਖ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿਤੇ ਦਿਤੇ। ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਸਕਤਰ ਸਕੂਲ ਸਿਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੇ ਸੁਸ਼ਾਇਟੀਆਂ ਅਧੀਨ ਕੰਮ ਕਰਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੇ ਪੰਦਰਾਂ ਹਜ਼ਾਰ ਦੇ ਕਰੀਬ ਕਰਮਚਾਰੀਆਂ ਨੂੰ ਮਹੀਨਾ ਮਾਰਚ 2018 ਤਕ ਦੀ ਤਨਖਾਹ ਜਾਰੀ ਕਰਨ ਦੇ ਆਦੇਸ਼ ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਨੂੰ ਦਿਤੇ। ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਸ੍ਰੀ ਪ੍ਰਸ਼ਾਂਤ ਗੋਇਲ ਨੇ ਦਸਿਆ ਕਿ ਮਾਨਯੋਗ ਸਿਖਿਆ ਮੰਤਰੀ ਪੰਜਾਬ ਸਰਕਾਰ ਜੀ ਦੇ ਆਦੇਸ਼ਾਂ ਦੀ ਤੁਰੰਤ ਪਾਲਣਾ ਕਰਦੇ ਹੋਏ ਸੁਸਾਇਟੀਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਬਣਦੀਆਂ ਲਗਭਗ 162.67 ਕਰੋੜ ਦੀਆਂ ਤਨਖਾਹਾਂ ਜਾਰੀ ਕਰਕੇ ਰਾਸ਼ੀ ਸਬੰਧਿਤ ਜ਼ਿਲ੍ਹਿਆਂ ’ਚ ਭੇਜ ਦਿਤੀ ਗਈ ਹੈ।

Send this to a friend