June 25, 2026 3:35 pm

ਸ਼ਾਹਕੋਟ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਅੱਜ ਤੋਂ

ਚੰਡੀਗੜ, 2 ਮਈ- ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਸਬੰਧੀ ਨੋਟੀਫੀਕੇਸ਼ਨ 3 ਮਈ 2018 ਨੂੰ ਜਾਰੀ ਕਰ ਦਿੱਤਾ ਜਾਵੇਗਾ ਜਿਸ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆਂ ਵੀ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਮਿਤੀ 3 ਮਈ, 2018 ਨੂੰ ਜਾਰੀ ਕੀਤਾ ਜਾਵੇਗਾ ਅਤੇ ਮਿਤੀ 3 ਮਈ 2018 ਨੂੰ ਸਵੇਰੇ 11 ਵਜੇਂ ਤੋਂ ਬਾਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰ ਸਬ ਡਵੀਜਨਲ ਮੈਜਿਸਟ੍ਰੇਟ ਸ਼ਾਹਕੋਟ ਕੋਲ ਦਾਖਲ ਹੋਣਗੇ। ਨਾਮਜਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 10 ਮਈ, 2018 ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 6 ਮਈ 2018 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਸਰਕਾਰੀ ਛੁੱਟੀ ਹੋਣ ਕਾਰਨ ਕਾਗਜ ਦਾਖਲ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਿਤੀ 11 ਮਈ, 2018 ਨੂੰ ਕੀਤੀ ਜਾਵੇਗੀ, ਜਦੋਂ ਕਿ ਕਾਗਜ਼ ਵਾਪਸ ਲੈਣ ਦੀ ਅੰਤਿਮ ਮਿਤੀ 14 ਮਈ, 2018 ਮਿੱਥੀ ਗਈ ਹੈ।ਉਨ੍ਹਾਂ ਕਿਹਾ ਕਿ 12 ਮਈ 2018 ਦਿਨ ਸ਼ਨਿੱਚਰਵਾਰ ਅਤੇ 13 ਮਈ 2018 ਦਿਨ ਐਤਵਾਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਸਰਕਾਰੀ ਛੁੱਟੀ ਹੋਣ ਕਾਰਨ ਕਾਗਜ ਵਾਪਸ ਨਹੀਂ ਲਏ ਜਾ ਸਕਣਗੇ। ਮੁਖ ਚੋਣ ਅਫਸਰ, ਪੰਜਾਬ ਨੇ ਦਸਿਆ ਕਿ ਮਿਤੀ 28 ਮਈ, 2018 ਦਿਨ ਸੋਮਵਾਰ ਨੂੰ ਸਵੇਰੇ 7 ਵਜੇਂ ਤੋਂ ਸ਼ਾਮ 6 ਵਜੇਂ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ 31 ਮਈ, 2018 ਨੂੰ ਕੀਤਾ ਜਾਵੇਗਾ। ਉਨ੍ਹਾ ਕਿਹਾ ਇਹ ਚੋਣ ਪ੍ਰੀਕ੍ਰਿਆ 2 ਜੂਨ 2018 ਤੱਕ ਮੁਕੰਮਲ ਕਰ ਲਈ ਜਾਵੇਗੀ

Send this to a friend