ਚੰਡੀਗੜ੍ਹ, 2 ਮਈ (ਪੰਜਾਬ ਟਾਇਮਜ਼ ਬਿਊਰੋ)- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀ ਕਿਸਾਨੀ ਨੂੰ ਪੈਰਾਂ ’ਤੇ ਖੜ੍ਹੇ ਕਰਨ, ਕਿਸਾਨਾਂ ਨੂੰ ਸਹਾਇਕ ਧੰਦਿਆਂ ਜੋੜਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਸਹਿਕਾਰਤਾ ਲਹਿਰ ਖੜ੍ਹੀ ਕੀਤੀ ਜਾਵੇਗੀ ਅਤੇ ਸਹਿਕਾਰੀ ਅਦਾਰਿਆਂ ਵਿੱਚ ਪੇਸ਼ੇਵਾਰ ਪਹੁੰਚ ਅਪਣਾਉਂਦਿਆਂ ਤੇਜ਼ ਤਰਾਰ ਮਾਰਕਟਿੰਗ ਰਣਨੀਤੀ ਅਪਣਾਈ ਜਾਵੇਗੀ। ਉਨ੍ਹਾਂ ਇਹ ਗੱਲ ਅੱਜ ਸਹਿਕਾਰਤਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਹਿਕਾਰੀ ਅਦਾਰਿਆਂ ਦੇ ਮੁਖੀਆਂ ਨਾਲ ਸੈਕਟਰ-34 ਸਥਿਤ ਮਿਲਕਫੈਡ ਦੇ ਦਫਤਰ ਵਿਖੇ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।