June 25, 2026 3:35 pm

ਸ਼ਹੀਦ ਤੇ ਅਪਾਹਜ ਸੈਨਿਕਾਂ ਦੇ ਬੱਚਿਆਂ ਲਈ ਸਿੱਖਿਆ ਰਿਆਇਤ ਦੀ ਹੱਦ ਨਿਰਧਾਰਤ ਨਾ ਕਰਨ ਬਾਰੇ ਮੁੱਖ ਮੰਤਰੀ ਦੀ ਅਪੀਲ ਰੱਖਿਆ ਮੰਤਰੀ ਵੱਲੋਂ ਪ੍ਰਵਾਨ

ਚੰਡੀਗੜ੍ਹ, 2 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਅਪੀਲ ’ਤੇ ਕੇਂਦਰ ਸਰਕਾਰ ਨੇ ਜੰਗ ਜਾਂ ਹੋਰ ਕਿਸੇ ਅਪਰੇਸ਼ਨ ਦੌਰਾਨ ਹਲਾਕ/ਲਾਪਤਾ/ਸਥਾਈ ਤੌਰ ’ਤੇ ਅਪਾਹਜ ਹੋਣ ਵਾਲੇ ਹਥਿਆਰਬੰਦ ਬਲਾਂ ਦੇ ਅਫ਼ਸਰ ਰੈਂਕ ਤੋਂ ਹੇਠਲੇ ਅਧਿਕਾਰੀਆਂ/ਕਰਮਚਾਰੀਆਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਸਿੱਖਿਆ ਰਿਆਇਤ ਦੀ ਹੱਦ ਨਿਰਧਾਰਤ ਨਾ ਕਰਨ ਨੂੰ ਸਹਿਮਤੀ ਦੇ ਦਿੱਤੀ ਹੈ। ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੇਂਦਰ ਸਰਕਾਰ ਦੇ ਇਸ ਯੋਜਨਾ ਤਹਿਤ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਹੱਦ ਨਿਰਧਾਰਤ ਨਾ ਕਰਨ ਦੇ ਫ਼ੈਸਲੇ ਨੂੰ ਜਾਰੀ ਰੱਖਣ ਬਾਰੇ ਜਾਣਕਾਰੀ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹਥਿਆਰਬੰਦ ਬਲਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਖਾਸ ਤੌਰ ’ਤੇ ਸ਼ਹੀਦ ਅਤੇ ਅਪਾਹਜ ਸੈਨਿਕਾਂ ਦੇ ਬੱਚਿਆਂ ਦਾ ਮਨੋਬਲ ਵਧੇਗਾ, ਜਿਨ੍ਹਾਂ ਦਾ ਸੁਰੱਖਿਆ ਤੇ ਪ੍ਰਭੂਸੱਤਾ ਲਈ ਮੁਲਕ ਰਿਣੀ ਹੈ।

Send this to a friend