June 24, 2026 11:18 pm

ਮੀਡੀਆ ਸੁਰਖੀਆਂ ’ਚ ਰਹਿਣ ਲਈ ਡਰਾਮੇਬਾਜ਼ੀ ਕਰ ਰਹੇ ਨੇ ਸਿਨਹਾ : ਸਿਰਸਾ

ਨਵੀਂ ਦਿਲੀ, 3 ਮਈ (ਪੰਜਾਬ ਟਾਇਮਜ਼ ਬਿਊਰੋ)- ਦਿਲੀ ਦੇ ਵਿਧਾਇਕ ਤੇ ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦ ਜਨਰਲ ਸਕਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅਜ ਦਿਆਲ ਸਿੰਘ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵਲੋਂ ਦਿਤੇ ਬਿਆਨ ਨੂੰ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਉਹ ਮੀਡੀਆ ਸੁਰਖੀਆਂ ਵਿਚ ਰਹਿਣ ਲਈ ਤੇ ਸਰਕਾਰ ਦੀ ਕਾਰਵਾਈ ਤੋਂ ਆਪਣੀ ਚਮੜੀ ਬਚਾਉਣ ਲਈ ਅਜਿਹਾ ਕਰ ਰਹੇ ਹਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਦਿਆਲ ਸਿੰਘ ਕਾਲਜ ਦਾ ਨਾਮ ਬਦਲਣ ਦਾ ਮਾਮਲਾ ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਪਹਿਲਾਂ ਹੀ ਸਿਖਰਲੇ ਪਧਰ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਉਠਾ ਚੁਕੇ ਹਨ ਤੇ ਮਨੁਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੇ ਐਲਾਨ ਵੀ ਕੀਤਾ ਹੈ ਕਿ ਕਾਲਜ ਦਾ ਨਾਮ ਬਦਲਣ ਦੀ ਇਜਾਜਤ ਨਹੀਂ ਦਿਤੀ ਜਾਵੇਗੀ ਅਤੇ ਨਾਮ ਬਦਲਣ ਦਾ ਯਤਨ ਕਰਨ ਬਦਲੇ ਮੈਨੇਜਮੈਂਟ ਕਮੇਟੀ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।

Send this to a friend