ਨਾਬਾਗ੍ਰਾਮ (ਪੱਛਮੀ ਬੰਗਾਲ), 20 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਅੱਜ ਇਥੇ ਕਿਹਾ ਕਿ ਰਾਸ਼ਟਰ ਦੀ ਸੇਵਾ ’ਚ ਭਾਰਤੀ ਫੌਜ ਦੇ ਸਮਰਪਣ ਤੇ ਪ੍ਰਤੀਬੱਧਤਾ ਦਾ ਇਤਿਹਾਸ ਬਹੁਤ ਲੰਮਾ ਹੈ। ਨਾਬਾਗ੍ਰਾਮ ਵਿਖੇ ਬਹਿਰਾਮਪੋਰ ਮਿਲਟਰੀ ਸਟੇਸ਼ਨ ਦਾ ਨੀਂਹ ਪੱਥਰ ਰੱਖਦਿਆਂ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਾਰਤੀ ਫੌਜ ਆਪਣੀ ਸ਼ਾਨਾਮਤੀ ਰਵਾਇਤ ਨੂੰ ਕਾਇਮ ਰੱਖੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰ ਦੀ ਸੁਰੱਖਿਆ ਲਈ ਬਹਿਰਾਮਪੋਰ ਮਿਲਟਰੀ ਸਟੇਸ਼ਨ ਬਹੁਤ ਮਹ¤ਤਵਪੂਰਨ ਹੈ। ਇਸ ਮੌਕੇ ਉਨ੍ਹਾਂ ਦੇਸ਼ ਦੀ ਸੇਵਾ ਲਈ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬਹਿਰਾਮਪੋਰ ਮਿਲਟਰੀ ਸਟੇਸ਼ਨ ਲਈ ਰਾਸ਼ਟਰਪਤੀ ਨੇ ਰੱਖਿਆ ਮੰਤਰਾਲਾ, ਭਾਰਤੀ ਫੌਜ ਤੇ ਪੱਛਮੀ ਬੰਗਾਲ ਸਰਕਾਰ ਦੇ ਸਹਿਯੋਗ ਦੀ ਸ਼ਲਾਘਾ ਕੀਤੀ।