May 28, 2026 3:52 pm

ਸੁਪਰੀਮ ਕੋਰਟ ਵੱਲੋਂ ਕਠੂਆ ਕੇਸ ਪਠਾਨਕੋਟ ਤਬਦੀਲ-ਰੋਜ਼ ਹੋਵੇਗੀ ਸੁਣਵਾਈ

ਨਵੀਂ ਦਿੱਲੀ, 7 ਮਈ (ਪੀ.ਟੀ.)- ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਅਤੇ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੋਂ ਮਨਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਕੇਸ ਨੂੰ ਪੰਜਾਬ ਦੇ ਪਠਾਨਕੋਟ ਸ਼ਹਿਰ ’ਚ ਟ੍ਰਾਂਸਫਰ ਕਰ ਦਿੱਤਾ ਹੈ।ਕੋਰਟ ਨੇ ਮਾਮਲੇ ਦੀ ਰੋਜ਼ਾਨਾ ਸੁਣਵਾਈ ਦਾ ਆਦੇਸ਼ ਦਿੱਤਾ ਹੈ। ਮ੍ਰਿਤਕਾ ਦੇ ਪਿਤਾ ਨੇ ਮਾਮਲੇ ਦੀ ਸੁਣਵਾਈ ਟ੍ਰਾਂਸਫਰ ਕਰਨ ਨੂੰ ਲੈ ਕੇ ਅਰਜੀ ਦਾਇਰ ਕੀਤੀ ਸੀ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਇਸ ਕੇਸ ਦੀ ਪਠਾਨਕੋਟ ਵਿਖੇ ਸੁਣਵਾਈ ਲਈ ਪੂਰੇ ਪ੍ਰਬੰਧ ਕੀਤੇ ਜਾਣਗੇ ਅਤੇ ਅਦਾਲਤ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

Send this to a friend