ਕਿਹਾ! ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਕਰਜ਼ੇ ਦੇ ਬੋਝ ਥੱਲੋਂ ਕੱਢਣ ਲਈ ਵਚਨਬੱਧ

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 13069 ਕਿਸਾਨਾਂ ਨੂੰ 88.02 ਕਰੋੜ ਦੇ ਕਰਜ਼ਾ ਰਾਹਤ ਪ੍ਰਮਾਣ ਪੱਤਰਾਂ ਦੀ ਵੰਡ
ਲੁਧਿਆਣਾ, 9 ਮਈ- ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਿਰੋਧੀਆਂ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਅਤੇ ਅਲੋਚਨਾ ਦਾ ਜਵਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਕੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸੇ ਵੀ ਆਲੋਚਨਾ ਦਾ ਜਵਾਬ ਦੇਣ ਦੀ ਲੋੜ ਨਹੀਂ ਕਿਉਂਕਿ ਸੂਬੇ ਵਿੱਚ ਹੋ ਰਹੇ ਵਿਕਾਸ ਅਤੇ ਲੋਕ ਹਿੱਤ ਕਾਰਜ ਲੋਕਾਂ ਦੇ ਸਾਹਮਣੇ ਹਨ ਅਤੇ ਖੁਦ-ਬ-ਖੁਦ ਜਵਾਬ ਦੇ ਰਹੇ ਹਨ। ਉਨ੍ਹਾਂ ਇਹ ਵਿਚਾਰ ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸਮਾਗਮ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ 13069 ਕਿਸਾਨਾਂ ਨੂੰ 88.02 ਕਰੋੜ ਰੁਪਏ ਦੇ ਕਰਜ਼ਾ ਰਾਹਤ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਭਵਿੱਖ ਦੀਆਂ ਲੋੜਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਕੇ ਕਰਨ। ਅਜਿਹੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਪਾਣੀ ਅਤੇ ਵਾਤਾਵਰਨ ਦਾ ਬਚਾਅ ਹੋਵੇ। ਇਸ ਤੋਂ ਇਲਾਵਾ ਕਿਸਾਨ ਨੂੰ ਫੋਕੀ ਦਿਖਾਵੇਬਾਜ਼ੀ ਤੋਂ ਪਾਸੇ ਹੱਟ ਕੇ ਬੇਲੋੜੇ ਖਰਚਿਆਂ ਤੋਂ ਸੰਕੋਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਹੁਣ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਸ ਮੌਕੇ ਕਿਸਾਨਾਂ ਨੂੰ ਰਾਹਤ ਸਰਟੀਫਿਕੇਟਾਂ ਦੀ ਵੰਡ ਮੁੱਖ ਮਹਿਮਾਨ ਸ੍ਰੀ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਅਤੇ ਸ੍ਰ. ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ ਨੇ ਕੀਤੀ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਸਹਿਕਾਰੀ ਸਭਾਵਾਂ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਰਜਿਸਟਰਾਰ ਸ੍ਰ. ਗੁਰਦਿੱਤ ਸਿੰਘ ਨੇ ਵੀ ਸੰਬੋਧਨ ਕੀਤਾ।
ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਗੁਰਪ੍ਰੀਤ ਗੋਗੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਐ¤ਸ. ਡੀ. ਐ¤ਮ. ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਨਿਰਦੇਸ਼ਕ ਸਹਿਕਾਰੀ ਸਭਾਵਾਂ ਸ੍ਰ. ਦਰਸ਼ਨ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਲੁਧਿਆਣਾ ਸ੍ਰੀ ਦਰਸ਼ਨ ਲਾਲ, ਮੈਨੇਜਿੰਗ ਡਾਇਰੈਕਟਰ ਹੁਸ਼ਿਆਰਪੁਰ ਸ੍ਰ. ਅਮਨਪ੍ਰੀਤ ਸਿੰਘ, ਜ਼ਿਲ੍ਹਾ ਮੈਨੇਜਰ ਸ੍ਰ. ਦਵਿੰਦਰਪਾਲ ਸਿੰਘ, ਸ੍ਰ. ਮੇਜਰ ਸਿੰਘ ਭੈਣੀ ਜਨਰਲ ਸਕੱਤਰ ਪੰਜਾਬ ਕਾਂਗਰਸ, ਸ੍ਰ. ਮੇਜਰ ਸਿੰਘ ਮੁੱਲਾਂਪੁਰ, ਸ੍ਰ. ਆਨੰਦ ਸਰੂਪ ਸਿੰਘ ਮੋਹੀ, ਸ੍ਰ. ਕਮਲਜੀਤ ਸਿੰਘ ਕੜਵਲ, ਸ੍ਰੀ ਨਰੇਸ਼ ਧੀਂਗਾਨ, ਕੌਂਸਲਰ ਨਰਿੰਦਰ ਸ਼ਰਮਾ ਕਾਲਾ, ਸ੍ਰ. ਰਛਪਾਲ ਸਿੰਘ ਤਲਵਾੜਾ, ਲਾਡੀ ਸਰਪੰਚ ਜੱਸੜ, ਸ਼ੈਂਪੀ ਭਨੋਹੜ, ਸ੍ਰ. ਗੁਰਦੀਪ ਸਿੰਘ ਸਰਪੰਚ, ਸ੍ਰ. ਹਰਜਿੰਦਰ ਸਿੰਘ ਢੀਂਡਸਾ, ਸ੍ਰੀ ਗੌਰਵ ਬੱਬਾ ਅਤੇ ਹੋਰ ਹਾਜ਼ਰ ਸਨ।