ਮੁਹਾਲੀ ਵਿਖੇ ਇਨਫੋਸਿਸ ਕੈਂਪਸ ਨੂੰ ਚਾਲੂ ਕਰਨ ਦਾ ਮੁੱਦਾ ਚੁੱਕਿਆ, ਨੀਲਕੇਨੀ ਵੱਲੋਂ ਕਾਰਵਾਈ ਦਾ ਭਰੋਸਾ

ਬੰਗਲੁਰੂ/ਚੰਡੀਗੜ੍ਹ, 11 ਮਈ- ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇਨਫੋਸਿਸ ਦੇ ਸਹਿ-ਬਾਨੀ ਸ੍ਰੀ ਨੰਦਨ ਨੀਲਕੇਨੀ ਨਾਲ ਇੱਕ ਉ¤ਚ ਪੱਧਰੀ ਮੁਲਾਕਾਤ ਦੌਰਾਨ ਪੰਜਾਬ ਦੀਆਂ ਸਮੁੱਚੀਆਂ 167 ਸ਼ਹਿਰੀ ਸਥਾਨਕ ਇਕਾਈਆਂ ਦਾ ਈ-ਗਵਰਨੈਂਸ ਰਾਹੀਂ ਮੁਹਾਂਦਰਾ ਬਦਲਣ ਲਈ ਅਹਿਮ ਵਿਚਾਰਾਂ ਕੀਤੀਆਂ। ਸ. ਸਿੱਧੂ ਨੇ ਇਸ ਮੌਕੇ ਮੁਹਾਲੀ ਵਿਖੇ ਇਨਫੋਸਿਸ ਦੇ ਕੈਂਪਸ ਨੂੰ ਚਾਲੂ ਕਰਨ ਦਾ ਮੁੱਦਾ ਵੀ ਚੁੱਕਿਆ। ਸ੍ਰੀ ਨੀਲਕੇਨੀ ਨੇ ਕਿਹਾ ਕਿ ਆਈ.ਟੀ. ਖੇਤਰ ਦੀ ਵਿਕਾਸ ਦਰ 35 ਫੀਸਦੀ ਤੋਂ 5 ਫੀਸਦੀ ਉੱਤੇ ਆ ਜਾਣ ਦੇ ਬਾਵਜੂਦ ਵੀ ਉਹ ਇਨਫੋਸਿਸ ਦੇ ਸੀ.ਈ.ਓ. ਨਾਲ ਗੱਲਬਾਤ ਕਰਕੇ ਇਸ ਸਬੰਧੀ ਕਾਰਵਾਈ ਯਕੀਨੀ ਬਣਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹਾਲਾਂਕਿ ਇਸ ਪ੍ਰੋਜੈਕਟ ਵਿੱਚ ਸਮਾਂ ਲੱਗ ਸਕਦਾ ਹੈ ਪਰ ਉਹ ਇਸ ਸਬੰਧੀ ਪੂਰਾ ਤਾਣ ਲਾਉਣਗੇ। ਦੋਵਾਂ ਸ਼ਖ਼ਸੀਅਤਾਂ ਦਰਮਿਆਨ ‘ਕੈਪਟਨ ਸਰਕਾਰ ਤੁਹਾਡੇ ਦੁਆਰ’ ਦੇ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਨ ਸਬੰਧੀ ਅਹਿਮ ਵਿਚਾਰਚਰਚਾ ਹੋਈ। ਇਸ ਸਬੰਧ ਵਿੱਚ ਈ-ਗਵਰਨੈਂਸ ਦਾ ਪੱਖ ਬਹੁਤ ਮਹੱਤਵ ਰੱਖਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਇਆ ਕਰਵਾਉਣ ਵਿੱਚ ਪਾਰਦਰਸ਼ਿਤਾ ਆਵੇਗੀ। ਸ. ਸਿੱਧੂ ਨੇ ਇਸ ਪੱਖੋਂ ਕਾਮਯਾਬੀ ਯਕੀਨੀ ਬਣਾਉਣ ਲਈ ਲੋੜੀਂਦੀ ਮਾਤਰਾ ਵਿੱਚ ਕਾਮੇ ਮੁਹੱਇਆ ਕਰਨ ਅਤੇ ਸਮਰੱਥਾ ਵਧਾਉਣ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਸਾਰੀ ਕਵਾਇਦ ਨਾਲ ਨਾ ਸਿਰਫ਼ ਮਾਲੀਆ ਵਧੇਗਾ ਸਗੋਂ ਇਸ ਨਾਲ ਨਾਗਰਿਕਾਂ ਨੂੰ ਉੱਚ ਪਾਏ ਦੀਆਂ ਸੇਵਾਵਾਂ ਵੀ ਹਾਸਿਲ ਹੋਣਗੀਆਂ। ਨਾਗਰਿਕ ਸੇਵਾਵਾਂ ਸਬੰਧੀ ਇੱਕ ਐਪ ਵੀ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ ਜਿਸ ਉੱਤੇ ਲੋਕ ਇਹਨਾਂ ਸੇਵਾਵਾਂ ਬਾਰੇ ਆਪਣੀ ਕਿਸੇ ਵੀ ਮੁਸ਼ਕਿਲ ਜਾਂ ਸ਼ਿਕਾਇਤ ਨਿਵਾਰਣ ਬਾਰੇ ਸੰਪਰਕ ਕਰ ਸਕਣਗੇ। ਇਸ ਮੌਕੇ ਸ. ਸਿੱਧੂ ਅਤੇ ਪੀ.ਐ¤ਮ.ਆਈ.ਡੀ.ਸੀ. ਦੀ ਟੀਮ ਨੇ ਸ੍ਰੀ ਨੀਲਕੇਨੀ ਨਾਲ ਹੋਈ ਵਿਸਥਾਰਿਤ ਵਿਚਾਰਚਰਚਾ ਉ¤ਤੇ ਪੂਰਨ ਸੰਤੁਸ਼ਟੀ ਜ਼ਾਹਿਰ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਣੂੰ ਪ੍ਰਸਾਦ, ਪੀ.ਐ¤ਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ, ਸ. ਸਿੱਧੂ ਦੇ ਸਲਾਹਕਾਰ ਸ. ਅੰਗਦ ਸਿੰਘ ਸੋਹੀ, ਈਗਵਰਨਮੈਂਟਸ ਫਾਊਂਡੇਸ਼ਨ ਦੇ ਸੀ.ਈ.ਓ. ਸ੍ਰੀ ਵਿਰਾਜ ਤਿਆਗੀ ਅਤੇ ਈਗਵਰਨਮੈਂਟਸ ਫਾਊਂਡੇਸ਼ਨ ਦੇ ਡਾਇਰੈਕਟਰ (ਪਾਰਟਨਰਸ਼ਿਪਸ) ਸ੍ਰੀ ਭਾਰਗਵ ਈ.ਐੱਮ. ਵੀ ਮੌਜੂਦ ਸਨ। ਇਸ ਮੌਕੇ ਪੀ.ਐੱਮ.ਆਈ.ਡੀ.ਸੀ. ਦੀ ਟੀਮ ਜਿਸ ਵਿੱਚ ਸ੍ਰੀ ਅਜੋਏ ਸ਼ਰਮਾ, ਸ੍ਰੀਮਤੀ ਸਿਮਰਜੀਤ ਕੌਰ ਅਤੇ ਸ੍ਰੀ ਰਾਹੁਲ ਸ਼ਰਮਾ ਖਾਸ ਤੌਰ ’ਤੇ ਸ਼ਾਮਿਲ ਸਨ।



