ਜਲੰਧਰ, 11 ਮਈ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਸਰਕਾਰ ਵੱਲੋਂ ਖਸਰਾ ਅਤੇ ਰੁਬੈਲਾ ਦੀ ਬਿਮਾਰੀ ਤੋਂ ਮੁਕਤੀ ਪਾਉਣ ਲਈ ਚਲਾਈ ਐਮ.ਆਰ ਟੀਕਾਕਰਨ ਮੁਹਿੰਮ ਅਧੀਨ ਗੁਰੂੁ ਅਮਰ ਦਾਸ ਪਬਲਿਕ ਸਕੂਲ ਜਲੰਧਰ ਵਿਖੇ ਪ੍ਰਧਾਨ ਸ.ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਨਾਲ ਵਿਦਿਆਰਥੀਆਂ ਨੂੰ ਟੀਕੇ ਲਗਾਏ ਗਏ। ਇਸ ਮੌਕੇ ਡਾ. ਤਰਸੇਮ ਸਿੰਘ ਜਿਲ੍ਹਾ ਟੀਕਾਕਰਨ ਅਫ਼ਸਰ ਜਲੰਧਰ ,ਡਾ. ਸਤੀਸ਼, ਡਾ. ਮਨਦੀਪ ਕੌਰ ਨੋਡਲ ਅਫ਼ਸਰ ਰਾਸ਼ਟਰੀ ਬਾਲ ਸਵਸਥ ਪ੍ਰੋਗ੍ਰਾਮ, .ਸ਼੍ਰੀਮਤੀ ਰਣਜੀਤ ਕੌਰ, ਸ਼੍ਰੀ ਮਤੀ ਸਤਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਇਸ ਸਮੇਂ ਸਕੂਲ ਪ੍ਰਬੰਧਕੀ ਕਮੇਟੀ ਮੈਂਬਰ ਸ. ਮਹਿੰਦਰਜੀਤ ਸਿੰਘ,ਸ. ਕੰਵਲਜੀਤ ਸਿੰਘ ਕੋਛੜ, ਡਾਇਰੈਕਟਰ ਪ੍ਰਿੰਸੀਪਲ ਸ਼੍ਰੀ ਮਤੀ ਹਰਮਿੰਦਰ ਜੀਤ ਕੌਰ ਚਾਵਲਾ, ਪ੍ਰਿੰਸੀਪਲ ਸ਼੍ਰੀ ਮਤੀ ਮਨਪ੍ਰੀਤ ਕੌਰ ਭੋਗਲ ਅਤੇ ਸਕੂਲ ਸਟਾਫ਼ ਨੇ ਇਸ ਮੁਹਿੰਮ ਦਾ ਹਿੱਸਾ ਬਣਨ ਤੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਗੁਰੂੁ ਅਮਰ ਦਾਸ ਪਬਲਿਕ ਸਕੂਲ ਜਲੰਧਰ ਵਿਖੇ ਟੀਕਾਕਰਨ



