ਸ਼ਾਹਕੋਟ, 12 ਮਈ (ਸੁਰਿੰਦਰ ਸਿੰਘ ਖਾਲਸਾ)- ਅੱਜ ਇੱਥੇ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲਿਆ ਜਦੋਂ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਕ੍ਰਿਸਚਨ ਡੀਵੈਲਪਮੈਂਟ ਬੋਰਡ ਦੇ ਮੈਬਰ ਡਾ ਵਿਲੀਅਮ ਜੌਨ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਜਨਰਲ ਸੈਕਟਰੀ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਮੌਜੂਦਗੀ ਵਿਚ ਕਾਂਗਰਸ ਦਾ ਹੱਥ ਫੜਿਆ। ਇਸ ਮੌਕੇ ਹੋਰਨਾਂ ਤੋ ਇਲਾਵਾ ਕ੍ਰਿਸਚਨ ਮੂਵਮੈਂਟ ਪੰਜਾਬ ਦੇ ਪ੍ਰਧਾਨ ਹਮੀਦ ਮਸੀਹ , ਰਵਿੰਦਰ ਸਿੰਘ ਟੁਰਨਾ, ਸਨਾਵਰ ਮਸੀਹ ਭੱਟੀ ਯੂਥ ਪ੍ਰਧਾਨ ਪੰਜਾਬ ਕ੍ਰਿਸਚਿਅਨ ਮੂਵਮੈਂਟ, ਇਲੀਆਸ ਮਸੀਹ,ਫੈਰਸ ਮਸੀਹ, ਸਾਦਿਕ ਮਸੀਹ, ਅਨਵਰ ਮਸੀਹ,ਰਾਜੂ ,ਰਾਹੁਲ ਜੌਨ, ਮੁਨੱਵਰ ਮਸੀਹ ਆਦਿ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡਾ ਜੌਨ ਨੇ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ਵਿਚ ਦਮ ਘੁਟ ਰਿਹਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਮਾੜੀਆਂ ਨੀਤੀਆ ਤੋ ਦੁਖੀ ਹੋ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਚ ਉਨ੍ਹਾਂ ਨੂੰ ਨਾ ਤਾ ਮਾਣ ਸਤਕਾਰ ਦਿੱਤਾ ਜਾਂਦਾ ਸੀ ਅਤੇ ਨਾ ਹੀ ਉਨ੍ਹਾਂ ਦੇ ਲੋਕਾਂ ਦਾ ਕੋਈ ਕੰਮ ਕੀਤਾ ਜਾਂਦਾ ਸੀ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਵਿਚ ਉਨ੍ਹਾਂ ਨੂੰ ਮਾਣ ਸਤਕਾਰ ਵੀ ਮਿਲੇਗਾ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਵੀ ਧਿਆਨ ਦਿੱਤਾ ਜਾਵੇਗਾ।
ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ ਡਾ. ਵਿਲੀਅਮ ਜੌਂਨ ਕਾਂਗਰਸ ’ਚ ਸ਼ਾਮਿਲ



