Skip to content
Independent perspectives. Global stories.
BREAKING

ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ’ਤੇ ਸਾਨੂੰ ਕੋਈ ਇਤਰਾਜ਼ ਨਹੀਂ : ਮੁੱਖ ਮੰਤਰੀ

Share this story

ਚੰਡੀਗੜ੍ਹ, 12 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲਾਂ ਦੀ ਤਾਇਨਾਤੀ ਦੇ ਸੁਝਾਅ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਨਾਲ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀਆਂ ਨੂੰ ਚੋਣ ਵਿੱਚ ਆਪਣੀ ਸਪੱਸ਼ਟ ਹਾਰ ਹੋਣ ਦੇ ਮੱਦੇਨਜ਼ਰ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਦੇ ਦੋਸ਼ ਲਾਉਣ ਦਾ ਮੌਕਾ ਵੀ ਹਾਸਲ ਨਹੀਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸ਼ੋਮਣੀ ਅਕਾਲੀ ਦਲ ਦੀ ਮੰਗ ਮੁਤਾਬਕ ਜ਼ਿਮਨੀ ਚੋਣ ਦੌਰਾਨ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਅਰਧ-ਸੈਨਿਕ ਬਲ ਤਾਇਨਾਤ ਕਰਨ ਬਾਰੇ ਉਨ੍ਹਾਂ ਨੂੰ ਚੋਣ ਕਮਿਸ਼ਨ ’ਤੇ ਕੋਈ ਇਤਰਾਜ਼ ਨਹੀਂ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਕਦਮ ਦਾ ਸਵਾਗਤ ਕਰਦੇ ਹਨ ਕਿਉਂਕਿ ਇਸ ਨਾਲ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਅਕਾਲੀਆਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਮਨਘੜਤ ਦੋਸ਼ ਲਾਉਣ ਦਾ ਮੌਕਾ ਨਹੀਂ ਮਿਲੇਗਾ ਅਤੇ ਅਕਾਲੀਆਂ ਦੀ ਇਸ ਚੋਣ ਵਿੱਚ ਨਮੋਸ਼ੀ ਭਰੀ ਹਾਰ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਿਹੜੇ ਅਕਾਲੀ ਆਪਣੇ ਸਾਸ਼ਨਕਾਲ ਦੌਰਾਨ ਕਾਂਗਰਸ ਨੂੰ ਸੂਬੇ ਦੀ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਹਰ ਸੰਭਵ ਹਰਬਾ ਵਰਤ ਕੇ ਜਮਹੂਰੀ ਢਾਂਚੇ ਨੂੰ ਢਾਹ ਲਾਉਂਦੇ ਰਹੇ ਹਨ, ਉਹੀ ਅਕਾਲੀ ਹੁਣ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਵਾਸਤੇ ਨੀਮ ਸੁਰੱਖਿਆ ਬਲਾਂ ਦੀ ਮੰਗ ਲੈ ਕੇ ਚੋਣ ਕਮਿਸ਼ਨ ਵੱਲ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਚੋਣ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣਾ ਅਕਾਲੀਆਂ ਦੀ ਮੁਹਿੰਮ ਦਾ ਹਿੱਸਾ ਸੀ ਜਦਕਿ ਇਹ ਚੋਣ ਵੀ ਪੰਜਾਬ ਦੇ ਸਿਆਸੀ ਸਫਰ ਵਿੱਚ ਅਕਾਲੀਆਂ ਦੇ ਭਵਿੱਖ ਨੂੰ ਧੁੰਦਲਾ ਕਰ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੇ ਕਦੇ ਵੀ ਸੰਵਿਧਾਨਿਕ ਢਾਂਚੇ ਅਤੇ ਰਵਾਇਤਾਂ ਦਾ ਸਤਿਕਾਰ ਨਹੀਂ ਕੀਤਾ ਅਤੇ ਉਹ ਹਰ ਹੱਥਕੰਡਾ ਅਪਣਾ ਕੇ ਹਰੇਕ ਚੋਣ ਜਿੱਤਦੇ ਰਹੇ ਹਨ। ਮੁੱਖ ਮੰਤਰੀ ਨੇ ਚੋਣ ਕਮਿਸ਼ਨ ਨੂੰ ਸ਼ਾਹਕੋਟ ਵਿੱਚ ਜ਼ਿਮਨੀ ਚੋਣ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

WRITTEN BY