Skip to content
Independent perspectives. Global stories.
BREAKING

ਸਮਾਜ ਦੇ ਸੂਝਵਾਨ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ’ਚੋਂ ਕੀਤਾ ਜਾ ਸਕਦਾ ਹੈ ਨਸ਼ਿਆਂ ਦੇ ਕੋਹੜ ਸਫਾਇਆ : ਡੀ.ਐਸ.ਪੀ. ਚੀਮਾ

Share this story

ਅਮਰਗੜ੍ਹ, 12 ਮਈ (ਸੁਖਵਿੰਦਰ ਸਿੰਘ ਅਟਵਾਲ)- ਪੰਜਾਬ ਸਰਕਾਰ ਦੁਆਰਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ 23 ਮਾਰਚ ਨੂੰ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇਂ ਲਈ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵੱਲੋਂ ਕਨੇਡੀਅਨ ਪੈਲਿਸ ਅਮਰਗੜ੍ਹ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਰੱਗ ਅਵਿਊਜ਼ ਪ੍ਰਵੈਨਸ਼ਨ ਅਫ਼ਸਰ, ਇਲਾਕੇ ਦੇ ਪਿੰਡਾਂ ਚੋਂ ਪੰਚਾਂ-ਸਰਪੰਚਾਂ, ਰਾਜਨੀਤਕ ਆਗੂਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਮੁੱਖ ਮਹਿਮਾਨ ਡੀ.ਐ¤ਸ.ਪੀ ਪਲਵਿੰਦਰ ਸਿੰਘ ਚੀਮਾਂ ਨੇ ਕਿਹਾ ਕਿ ਸਮਾਜ ਦੇ ਸੂਝਵਾਨ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ’ਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਦਿਸ਼ਾ ਹੀਣ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੀ ਜਵਾਨੀ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਸਾਰਿਆਂ ਦੇ ਸਾਂਝੇ ਉਪਰਾਲੇ ਦੀ ਸ਼ਖਤ ਜ਼ਰੂਰਤ ਹੈ ਤਾਂ ਜੋ ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿੱਚ ਡੈਪੋ ਟ੍ਰੇਨਰ ਮੁਹੰਮਦ ਕਫ਼ੀਰ, ਰੁਪਿੰਦਰਜੀਤ ਕੌਰ, ਪੱਤਰਕਾਰ ਸੁਖਵਿੰਦਰ ਸਿੰਘ ਅਟਵਾਲ, ਜਗਦੀਪ ਕੁਮਾਰ ਤਹਿਸ਼ੀਲ ਭਲਾਈ ਅਫ਼ਸਰ ਅਤੇ ਪਵਨ ਕੁਮਾਰ ਨੇ ਵੀ ਨਸ਼ਿਆਂ ਨੂੰ ਖਤਮ ਕਰਕੇ ਨਸ਼ਈਆਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਆਪਣੇ ਸੁਝਾਅ ਦਿੱਤੇ। ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਥਾਣਾਂ ਮੁਖੀ ਗੁਰਭਜਨ ਸਿੰਘ ਨੇ ਇਲਾਕੇ ਵਿੱਚੋਂ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਜਿੱਥੇ ਧੰਨਵਾਦ ਕੀਤਾ ਉ¤ਥੇ ਹੀ ਉਨ੍ਹਾਂ ਪੰਜਾਬ ’ਚੋਂ ਨਸ਼ਿਆਂ ਦਾ ਖਾਤਮਾਂ ਕਰ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਸਭਨਾਂ ਤੋਂ ਸਹਿਯੋਗ ਦੀ ਮੰਗ ਕੀਤੀ। ਸਟੇਜ਼ ਸੰਚਾਲਨ ਦੀ ਭੂਮਿਕਾ ਪੰਚਾਇਤ ਸਕੱਤਰ ਯੂਨੀਅਨ ਸੰਗਰੂਰ ਦੇ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਨਾਰੀਕੇ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤਹਿਸ਼ੀਲਦਾਰ ਸੁਰਾਜ ਅਹਿਮਦ, ਨਾਇਬ ਤਹਿਸੀਲਦਾਰ ਬਹਾਦਰ ਸਿੰਘ, ਕਾਰਜ ਸਾਧਕ ਅਫਸਰ ਮਨਿੰਦਰਪਾਲ ਸਿੰਘ, ਸਵਰਨਜੀਤ ਸਿੰਘ ਐਮ.ਡੀ. ਦਸ਼ਮੇਸ਼ ਮਕੈਨੀਕਲ, ਭੁਪਿੰਦਰ ਸਿੰਘ ਲਾਂਗੜੀਆਂ, ਸਰਬਜੀਤ ਸਿੰਘ ਗੋਗੀ, ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਜਸਵਿੰਦਰ ਸਿੰਘ ਦੱਦੀ, ਰਜਿੰਦਰ ਸਿੰਘ ਟੀਨਾਂ ਨੰਗਲ, ਨਿਰਮਲਜੀਤ ਸਿੰਘ ਢੀਂਡਸਾ, ਸਰਪੰਚ ਲੋਪਿੰਦਰ ਸਿੰਘ ਲੋਪੀ, ਰਾਹੁਲ ਸਿੰਗਲਾ, ਸਰਪੰਚ ਪਰਮਜੀਤ ਸਿੰਘ ਬਾਗੜੀਆਂ, ਸਰਪੰਚ ਹਰਕੇਸ਼ ਸਿੰਘ, ਨਪਿੰਦਰ ਸਿੰਘ ਬਾਠਾਂ, ਗੁਰਪ੍ਰੀਤ ਸਿੰਘ ਮੁਲਾਬੱਧਾ, ਕੁਲਵੰਤ ਸਿੰਘ ਮੁਹਾਲੀ, ਪਟਵਾਰੀ ਹਰਵੀਰ ਸਿੰਘ ਢੀਂਡਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।

WRITTEN BY