Skip to content
Independent perspectives. Global stories.
BREAKING

125.04 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 116.23 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਚੁਕਾਈ

Share this story

ਕਿਸਾਨਾਂ ਨੂੰ 18,274 ਕਰੋੜ ਰੁਪਏ ਦਾ ਕੀਤਾ ਭੁਗਤਾਨ


ਚੰਡੀਗੜ,
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ 11 ਮਈ ਤੱਕ ਕੁੱਲ 125.04 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 124.47 ਲੱਖ ਮੀਟ੍ਰਿਕ ਟਨ ਅਤੇ 53,856 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ 116.23 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 18,274 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਨਗ੍ਰੇਨ 28.84 ਲੱਖ ਮੀਟ੍ਰਿਕ ਟਨ ਦੀ ਖਰੀਦ ਨਾਲ ਸਭ ਤੋਂ ਅੱਗੇ ਅਤੇ ਮਾਰਕਫੈਡ 27.30 ਲੱਖ ਮੀਟ੍ਰਿਕ ਟਨ ਨਾਲ ਦੂਜੇ ਨੰਬਰ ‘ਤੇ ਹੈ। ਇਸ ਤੋਂ ਇਲਾਵਾ ਪਨਸਪ ਨੇ 24.04 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 16.91 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.41 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ•ਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 14.95 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

WRITTEN BY