Skip to content
Independent perspectives. Global stories.
BREAKING

ਇਰਾਕ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਰਾਹਤ ਰਾਸ਼ੀ ਦੇ ਚੈਕ ਭੇਟ ਕੀਤੇ

Share this story

ਬਟਾਲਾ, 13 ਮਈ (ਲੱਕੀ, ਮਠਾਰੂ)- ਇਰਾਕ ਵਿਚ ਅੱਤਵਾਦੀ ਜਥੇਬੰਦੀ ਆਈ.ਐਸ.ਆਈ.ਐੱਸ ਵੱਲੋਂ ਬੰਦੀ ਬਣਾ ਕੇ ਮਾਰੇ ਗਏ 39 ਭਾਰਤੀ ਜਿਨ੍ਹਾਂ ਵਿੱਚੋਂ ਜਿਆਦਾ ਪੰਜਾਬ ਨਾਲ ਸਬੰਧਤ ਸਨ, ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਗਈ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਮੰਤਰੀ ਸ. ਤ੍ਰਿਪਤ ਬਾਜਵਾ ਵੱਲੋਂ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਝਿਊਰ ਦੇ ਨੌਜਵਾਨ ਧਰਮਿੰਦਰ ਕੁਮਾਰ ਜੋ ਇਰਾਕ ਵਿੱਚ ਲਾਪਤਾ ਹੋਣ ਤੋਂ ਬਾਅਦ ਮਾਰਿਆ ਗਿਆ ਸੀ, ਦੇ ਪਰਿਵਾਰਕ ਮੈਂਬਰਾਂ ਪਿਤਾ ਰਾਜ ਕੁਮਾਰ, ਮਾਤਾ ਕੰਵਲਜੀਤ ਕੌਰ, ਭੈਣ ਡਿੰਪਲਜੀਤ ਕੌਰ, ਭਰਾ ਸੁਨੀਲ ਕੁਮਾਰ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੀ ਰਾਹਤ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਸੇ ਤਰਾਂ ਪਿੰਡ ਰੂਪੋਵਾਲੀ ਦੇ ਨੌਜਵਾਨ ਕੰਵਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਪਿਤਾ ਹਰਭਜਨ ਸਿੰਘ ਅਤੇ ਮਾਤਾ ਮਹਿੰਦਰ ਕੌਰ ਨੂੰ 2.50 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਮ੍ਰਿਤਕ ਕੰਵਲਜੀਤ ਸਿੰਘ ਦੀ ਪਤਨੀ ਅਮਰਜੀਤ ਕੌਰ ਨੂੰ ਵੀ 2.50 ਲੱਖ ਰੁਪਏ ਦੀ ਰਾਹਤ ਰਾਸ਼ੀ ਦਾ ਚੈੱਕ ਵੱਖਰਾ ਦਿੱਤਾ ਜਾਵੇਗਾ। ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਉਂਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਭਾਂਵੇ ਇਨ੍ਹਾਂ ਪਰਿਵਾਰਾਂ ਦੇ ਪੁੱਤਰਾਂ ਨੂੰ ਤਾਂ ਵਾਪਸ ਨਹੀਂ ਲਿਆਂਦਾ ਜਾ ਸਕਦਾ ਪਰ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਨਾਲ ਦਿਲੀ ਹਮਦਰਦੀ ਰੱਖਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰ ਪੀੜ੍ਹਤ ਪਰਿਵਾਰ ਨੂੰ 5-5 ਲੱਖ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪੀੜ੍ਹਤ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਪ੍ਰੀਕ੍ਰਿਆ ਬਹੁਤ ਛੇਤੀ ਆਰੰਭ ਕਰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰੀ ਨੌਂਕਰੀ ਪਰਿਵਾਰ ਦੇ ਮੈਂਬਰ ਨੂੰ ਉਸਦੀ ਯੋਗਤਾ ਦੇ ਅਧਾਰ ’ਤੇ ਦਿੱਤੀ ਜਾਵੇਗੀ ਅਤੇ ਜਿਥੋਂ ਤੱਕ ਸੰਭਵ ਹੋਇਆ ਨੌਂਕਰੀ ਉਸਦੇ ਘਰ ਦੇ ਨੇੜੇ ਹੀ ਦਿੱਤੀ ਜਾਵੇਗੀ।
ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਇਨ੍ਹਾਂ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ, ਨਾਇਬ ਤਹਿਸੀਲਦਾਰ ਵਰਿਆਮ ਸਿੰਘ, ਬਾਊ ਸੁੰਦਰ, ਮਾਸਟਰ ਸਰਬਜੀਤ ਸਿੰਘ, ਪਿੰਡ ਤਲਵੰਡੀ ਝਿਊਰ ਦੇ ਵਸਨੀਕ ਭੁਪਿੰਦਰ ਸਿੰਘ, ਨੱਥਾ ਸਿੰਘ, ਬਲਦੇਵ ਸਿੰਘ, ਸ਼ਮਸ਼ੇਰ ਸਿੰਘ, ਇਕਬਾਲ ਸਿੰਘ, ਹੰਸ ਰਾਜ, ਜਸਵੰਤ ਸਿੰਘ ਅਤੇ ਦੀਦਾਰ ਸਿੰਘ ਵੀ ਹਾਜ਼ਰ ਸਨ।

WRITTEN BY