Skip to content
Independent perspectives. Global stories.
BREAKING

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਸਮਾਗਮਾਂ ’ਚ ਤਲਵੰਡੀ ਸਾਬੋ ਹਲਕੇ ਤੋਂ ਵੱਡੀ ਗਿਣਤੀ ਵਰਕਰ ਕਰਨਗੇ ਸ਼ਿਰਕਤ : ਸਿੱਧੂ

Share this story

ਤਲਵੰਡੀ ਸਾਬੋ, 13 ਮਈ (ਰਾਮ ਰੇਸ਼ਮ ਸ਼ਰਨ)- ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਅੰਦਰ ਬਣਾਈਆਂ ਬਠਿੰਡਾ-ਚੰਡੀਗੜ੍ਹ ਅਤੇ ਬਠਿੰਡਾ-ਅੰਮ੍ਰਿਤਸਰ ਹਾਈਵੇਜ ਦਾ ਉਦਘਾਟਨ ਕਰਨ ਲਈ 14 ਮਈ ਨੂੰ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਦੀ ਆਮਦ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੇ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਭਾਜਪਾ ਵਰਕਰ ਸ਼ਿਰਕਤ ਕਰਨਗੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨ:ਸਕੱ: ਅਤੇ ਹਲਕਾ ਇੰਚਾਰਜ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਂਹੀ ਕੀਤਾ। ਉਨਾਂ ਕਿਹਾ ਕਿ ਬਠਿੰਡਾ-ਚੰਡੀਗੜ ਅਤੇ ਬਠਿੰਡਾ ਅੰਮ੍ਰਿਤਸਰ ਹਾਈਵੇ ਜੋ ਕੌਮਾਂਤਰੀ ਪੱਧਰ ਦੇ ਬਣਾਏ ਗਏ ਹਨ ਉਹ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰ.ਸੁਖਬੀਰ ਸਿੰਘ ਬਾਦਲ ਦੇ ਡਰੀਮ ਪ੍ਰਾਜੈਕਟ ਸਨ ਤੇ ਉਨਾਂ ਨੇ ਇਸ ਨੂੰ ਮੁਕੰਮਲ ਕਰਨ ਲਈ ਕੋਈ ਅੜਚਨ ਨਹੀ ਆਉਣ ਦਿੱਤੀ।ਹੁਣ ਜਦੋਂ ਉਕਤ ਹਾਈਵੇਜ ਬਿਲੱਕੁਲ ਮੁਕੰਮਲ ਹੋ ਚੁੱਕੇ ਹਨ ਤਾਂ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾਂ ਇਸ ਦਾ ਵਿਸ਼ੇਸ ਤੌਰ ਤੇ ਉਦਘਾਟਨ ਕਰਨ ਲਈ ਸ੍ਰੀ ਨਿਤਿਨ ਗਡਕਰੀ ਜੀ ਪੁੱਜ ਰਹੇ ਹਨ ਜਿਨਾਂ ਦੇ ਸਵਾਗਤ ਲਈ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸ੍ਰ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਸ਼ੇਸ ਪ੍ਰੋਗਰਾਮ ਆਯੋਜਿਤ ਕੀਤਾ ਹੈ।ਉਨਾਂ ਕਿਹਾ ਕਿ ਤਲਵੰਡੀ ਸਾਬੋ ਹਲਕੇ ਤੋਂ ਵੱਡੀ ਗਿਣਤੀ ਅਕਾਲੀ ਭਾਜਪਾ ਵਰਕਰ ਤੇ ਆਗੂ ਇਸ ਵਿੱਚ ਸ਼ਮੂਲੀਅਤ ਕਰਨਗੇ ਤੇ ਇਸ ਨੂੰ ਸਫਲ ਬਣਾਉਣ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

WRITTEN BY