Skip to content
Independent perspectives. Global stories.
BREAKING

ਰਾਜ ਮੰਤਰੀ ਵਿਜੇ ਸਾਂਪਲਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦਾ ਦੌਰਾ

Share this story

ਸਮਰਾਲਾ, 16 ਮਈ (ਕਮਲਜੀਤ)- ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਵਿਜੈ ਸਾਂਪਲਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਵਿਖੇ ਦੌਰਾ ਕੀਤਾ  ਅਤੇ ਕੇ.ਵੀ.ਕੇ. ਵੱਲੋਂ ਕਿਸਾਨਾਂ ਦੀ ਭਲਾਈ ਅਤੇ ਆਮਦਨ ਵਧਾਉਣ ਲਈ ਚਲਾਈਆਂ ਜਾ ਰਹੀਆਂ ਪਸਾਰ ਗਤੀਵਿਧੀਆਂ ਦਾ ਜਾਇਜ਼ਾ ਲਿਆ। ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ., ਡਾ. ਐਸ.ਸੀ.ਸ਼ਰਮਾਂ ਸਹਿਯੋਗੀ ਨਿਰਦੇਸ਼ਕ, ਕੇ.ਵੀ.ਕੇ.ਸਮਰਾਲਾ, ਨੇ ਰਾਜ ਮੰਤਰੀ ਵਿਜੇ ਸਾਂਪਲਾ ਦਾ ਸਵਾਗਤ ਕੀਤਾ। ਉਨ੍ਹਾਂ ਨਿਮ ਦਾ ਪੌਦਾ ਲਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੇ.ਵੀ.ਕੇ. ਵਿਖੇ ਮੰਤਰੀ ਵਿਜੇ ਸਾਂਪਲਾ ਵਲੋਂ ਸੈਲਫ਼ ਹੈਲਪ ਗਰੁੱਪ ਅਤੇ ਐਫ.ਪੀ.ਓ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ, ਟੈਕਨਾਲੋਜੀ ਪਾਰਕ ਦਾ ਦੌਰਾ ਕੀਤਾ ਗਿਆ। ਡਾ. ਮਾਹਲ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਸਾਨਾਂ ਦੀ ਭਲਾਈ ਲਈ ਪੀ.ਏ.ਯੂ. ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਡਾ. ਐਸ.ਸੀ.ਸ਼ਰਮਾਂ ਨੇ ਕੇ.ਵੀ.ਕੇ. ਦੀਆਂ ਪਸਾਰ ਗਤੀ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਵਿਜੈ ਸਾਂਪਲਾ ਨੇ ਆਪਣੇ ਭਾਸ਼ਣ ਵਿੱਚ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ, ਵੈਲੀਊ ਐਡੀਸ਼ਨ, ਸਹਾਇਕ ਧੰਦੇ  ਅਤੇ ਐਫ..ਪੀ.ਬਣਾ ਕੇ 2022 ਤੱਕ ਆਮਦਨ ਦੁਗਣੀ ਕਰਨ ਦੀ ਪ੍ਰੇਰਨਾ ਦਿਤੀ ਤਾਂ ਜੋ ਮਾਨਯੋਗ ਪ੍ਰਧਾਨ ਮੰਤਰੀ ਦਾ ਸੁਪਨਾ ਪੂਰਾ ਕੀਤਾ ਜਾ ਸਕੇ। ਇਸ ਤੋਂ ਬਾਅਦ ਮੰਤਰੀ ਵਿਜੇ ਸਾਂਪਲਾ ਅਤੇ ਕਿਸਾਨਾਂ ਦੇ ਵਿਚਕਾਰ ਵਾਤਾਲਾਪ ਹੋਈ ਜਿਸ ਦੌਰਾਨ ਖੇਤੀਬਾੜੀ, ਪਾਣੀ ਦੀ ਸਾਂਭ ਸੰਭਾਲ, ਵੈਲੀਊ ਐਡੀਸ਼ਨ, ਸਹਾਇਕ ਧੰਦੇ ਆਦਿ ਬਾਰੇ ਵਿਚਾਰ ਵਟਾਂਦਰਾ ਹੋਇਆ। ਡਾ. ਮਾਹਲ ਨੇ ਮੰਤਰੀ ਵਿਜੇ ਸਾਂਪਲਾ ਨੂੰ ਮੋਮੈਂਟੋ ਅਤੇ ਲੋਈ ਦੇ ਕੇ ਸਨਮਾਨਤ ਕੀਤਾ ਅਤੇ ਡਾ. ਸ਼ਰਮਾਂ ਨੇ ਉਹਨਾਂ ਦਾ ਕੇ.ਵੀ.ਕੇ. ਵਿਖੇ ਆਉਣ ਤੇ ਧੰਨਵਾਦ ਕੀਤਾ।

WRITTEN BY