ਚੰਡੀਗੜ•, 17 ਮਈ (ਪੀ.ਟੀ.)- ਕਿਸਾਨਾਂ ਦੀ ਨਿਘਰ ਰਹੀ ਹਾਲਤ ਅਤੇ
ਕਿਸਾਨਾਂ ਵਲੋਂ ਲਗਾਤਾਰ ਖੁਦਕੁਸ਼ੀਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਕਿਸਾਨੀ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਹਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਯਕਮੁਸ਼ਤ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ।ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪਤਰ ਵਿਚ ਮੁਖ ਮੰਤਰੀ ਨੇ ਦਿਹਾਤੀ ਇਲਾਕਿਆਂ ਵਿਚ ਸਮਾਜਿਕ-ਆਰਥਿਕ ਬੇਚੈਨੀ ਤੋਂ ਬਚਣ ਲਈ ਭਾਰਤ ਸਰਕਾਰ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਮੁਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਰਾਸ਼ਟਰੀ ਪਧਰ ‘ਤੇ ਕਰਜ਼ਾ ਮੁਆਫੀ ਸਕੀਮ ਬਾਰੇ ਸੂਬਾ ਸਰਕਾਰ ਵਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਦੇ ਬਾਵਜੂਦ ਇਸ ਸਬੰਧ ਵਿਚ ਕੋਈ ਉਤਸ਼ਾਹਜਨਕ ਹੁੰਗਾਰਾ ਨਹੀਂ ਮਿਲਿਆ।
ਮੁਖ ਮੰਤਰੀ ਨੇ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਦੀ ਮੰਗ ਮੁੜ ਕੇਂਦਰ ਕੋਲ ਚੁਕੀ



