Skip to content
Independent perspectives. Global stories.
BREAKING

ਕਾਲਜਾਂ ਦੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਅੱਜ 8ਵੇਂ ਦਿਨ ਵਿੱਚ ਸ਼ਾਮਲ

Share this story

ਫੂਲ ਟਾਊਨ, 19 ਮਈ (ਮੱਖਣ ਸਿੰਘ ਬੁੱਟਰ)- ਪੰਜਾਬੀ ਯੂਨੀਵਰਸਿਟੀ ਦੇ 13 ਕਾਂਸਟੀਚਿਊਟ ਕਾਲਜਾਂ ਦੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਅੱਜ 8ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐਸ. ਘੁੰਮਣ ਦੀ ਕੰਟਰੈਕਟ ਅਧਿਆਪਕਾਂ ਦੇ ਵਢਦ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਇਹ ਅਧਿਆਪਕ ਪਿਛਲੇ ਛੇ-ਸੱਤ ਸਾਲਾਂ ਤੋਂ ਨਿਗੂਣੀ ਤਨਖਾਹ ਉਪਰ ਪੇਂਡੂ ਖੇਤਰਾਂ ਦੇ ਕਾਲਜਾਂ ਵਿੱਚ ਕੰਮ ਕਰ ਰਹੇ ਹਨ। ਕੰਟਰੈਕਟ ਅਧਿਆਪਕਾਂ ਦੀਆਂ ਦੋ ਹੱਕੀ ਮੰਗਾਂ ਸਨ ਸੀ ਕਿ ਕਾਲਜਾਂ ਦੀਆਂ ਸਾਰੀਆਂ ਪੋਸਟਾਂ ਨੂੰ ਬੇਸਿਕ ਤਨਖਾਹ ਤੇ ਰੈਗੂਲਰ ਕਰਨ ਦੀ ਪ੍ਰਕਿਰਿਆ ਤਿੰਨ ਮਹੀਨਿਆਂ ਵਿੱਚ ਸ਼ੁਰੂ ਕੀਤੀ ਜਾਵੇ ਅਤੇ ਜੁਲਾਈ ਮਹੀਨੇ ਤੋਂ ਤਨਖਾਹ ਵਿੱਚ ਵਾਧਾ ਕਰਨ ਦੀ ਮੰਗ ਰੱਖੀ ਗਈ ਸੀ ਜੋ ਕਿ ਵਾਈਸ ਚਾਂਸਲਰ ਨੇ ਉਕਤ ਮੰਗਾਂ ਮੰਨਣ ਤੋਂ ਇੰਨਕਾਰ ਕਰ ਦਿੱਤਾ। ਜਿਕਰਯੋਗ ਹੈ ਕਿ ਸਾਬਕਾ ਵਾਈਸ ਚਾਂਸਲਰ ਡਾਕਟਰ ਜਸਪਾਲ ਸਿੰਘ ਨੇ ਕਾਲਜਾਂ ਵਿੱਚ ਪੋਸਟਾਂ ਦਾ ਇਸ਼ਤਿਹਾਰ ਦੇ ਕੇ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ।ਪਰ ਮੋਜੂਦਾ ਵਾਈਸ ਚਾਂਸਲਰ ਯੂਨੀਵਰਸਿਟੀ ਦੀ ਪ੍ਰਭੂਸੱਤਾ ਖਤਰੇ ਵਿੱਚ ਪਾ ਕੇ ਸਰਕਾਰ ਅਤੇ ਇਸ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਖਲ ਅੰਦਾਜ਼ੀ ਵਧਾ ਰਿਹਾ ਹੈ। ਜਿਸ ਕਾਰਨ ਯੂਨੀਵਰਸਿਟੀ ਦੀ ਸ਼ਾਖ ਨੂੰ ਖਤਰਾ ਪੈਦਾ ਹੋ ਗਿਆ ਹੈ।
ਅਧਿਆਪਕ ਆਗੂ ਡਾਕਟਰ ਧਰਮਿੰਦਰ ਸਿੰਘ ਅਤੇ ਡਾਕਟਰ ਜਗਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ, ਕਾਲਜਾਂ ਵਿਚ ਉਚੇਰੀ ਸਿੱਖਿਆ ਅਤੇ ਅਧਿਆਪਕਾਂ ਦੇ ਹੱਕਾ ਨੂੰ ਬਚਾਉਣ ਲਈ ਧਰਨਾ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਵਿੱਖ ਚ ਯੂਨੀਵਰਸਿਟੀ ਪਟਿਆਲਾ ਵਿਖੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਡਾ. ਸੁਖਰਾਜ ਸਿੰਘ, ਹਰਪ੍ਰੀਤ ਕੌਰ ਰੂਬੀ, ਧਰਮਿੰਦਰ ਸਿੰਘ, ਪ੍ਰੋ. ਰਜਿੰਦਰ ਸਿੰਘ, ਰਣਵਿੰਦਰ ਕੌਰ, ਰਜਨੀ, ਸਿਮਰਨ, ਮਨਦੀਪ ਕੌਰ, ਅਮਰਦੀਪ ਸਿੰਘ, ਸੁਰਿੰਦਰ ਸਿੰਘ ਆਦਿ ਹਾਜਰ ਸਨ।

WRITTEN BY