ਚੰਡੀਗੜ੍ਹ, 19 ਮਈ (ਪੀ.ਟੀ.)- ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਗ੍ਰਿਡ, ਪਿੰਡ ਰੋਹੜ ਜਗੀਰ, ਜਿਲਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਜੂਨੀਅਰ ਇੰਜੀਨੀਅਰ ਅਤੇ ਖੰਨਾ ਨਿਵਾਸੀ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਸੁਖਜਿੰਦਰ ਗਿੱਰ ਨੂੰ ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਪਿੰਡ ਪਠਾਨ ਮਾਜਰਾ, ਜਿਲਾ ਪਟਿਆਲਾ ਦੀ ਸ਼ਿਕਾਇਤ ’ਤੇ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।



