ਪੀ.ਐ¤ਮ. ਬਣੇ ਤਾਂ ਆਪ੍ਰੇਸ਼ਨ ਬਲਿਊ ਸਟਾਰ ਦੀ ਤਹਿ ਤੱਕ ਜਾਂਚ ਕਰਵਾਉਣ ਮੋਦੀ : ਬਾਦਲ”

image ਜਗਰਾਓਂ- ਪੰਜਾਬ ਦੇ ਮੁ¤ਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਪਾਸੋਂ ਮੰਗ ਕੀਤੀ ਹੈ ਕਿ ਜੇਕਰ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਗੱਦੀ ਸੰਭਾਲਣ ਤੋਂ ਬਾਅਦ 1984 ’ਚ ਹੋਏ ਆਪ੍ਰੇਸ਼ਨ ਬਲਿਊ ਸਟਾਰ ਦੀ ਤਹਿ ਤੱਕ ਜਾਂਚ ਕਰਵਾਉਣ। ਜਗਰਾਓਂ ਵਿਖੇ ‘ਫਤਿਹ ਰੈਲੀ’ ’ਚ ਬੋਲਦਿਆਂ ਬਾਦਲ ਨੇ ਕਿਹਾ ਕਿ ਬੀਤੇ ਦਿਨੀਂ ਆਪ੍ਰੇਸ਼ਨ ਬਲਿਊ ਸਟਾਰ ’ਚ ਵਿਦੇਸ਼ੀ ਹੱਥ ਹੋਣ ਦੀ ਗੱਲ ਸਾਹਮਣੇ ਆਈ ਹੈ। ਲਿਹਾਜ਼ਾ ਇਹ ਸੱਚਾਈ ਹੁਣ ਜਨਤਾ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਸੱਚ ਜਨਤਾ ਸਾਹਮਣੇ ਲਿਆਉਣ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਪਾਸੋਂ ਸੱਤਾ ਸੰਭਾਲਣ ਦੀ ਹਾਲਤ ’ਚ ਖੇਤੀ ਲਈ ਵੱਖਰਾ ਬਜਟ ਲਿਆਉਣ ਦੀ ਵੀ ਮੰਗ ਕੀਤੀ।ਬਾਦਲ ਨੇ ਇਸ ਦੌਰਾਨ ਕਾਂਗਰਸ ’ਤੇ ਤਿੱਖਾ ਹਮਲਾ ਬੋਦਲਿਆਂ

ਕਾਂਗਰਸ ਨੂੰ ਦੇਸ਼ ਦੀ ਸਭ ਤੋਂ ਭ੍ਰਿਸ਼ਟ ਪਾਰਟੀ ਕਰਾਰ ਦਿੱਤਾ। ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਕਾਂਗਰਸ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੇਸ਼ ’ਚ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਭ੍ਰਿਸ਼ਟਾਚਾਰ ਹੀ ਕਰਦੀ ਆਈ ਹੈ। ਕਾਂਗਰਸ ਦੀ ਹਮੇਸ਼ਾ ਪਾੜੋ ਅਤੇ ਰਾਜ ਕਰੋ ਨੀਤੀ ਰਹੀ ਹੈ। ਕਾਂਗਰਸ ਦੇ 55 ਸਾਲਾਂ ਸ਼ਾਸਨ ’ਚ ਭਾਰਤ ਨੂੰ ਅੰਦਰੋਂ ਅਤੇ ਬਾਹਰੋਂ ਹਮੇਸ਼ਾ ਖ਼ਤਰਾ ਰਿਹਾ ਹੈ। ਮੁਲਕ ਦੇ ਅੰਦਰ ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆ ਵੱਧ ਰਹੀਆਂ ਹਨ, ਜਦਕਿ ਬਾਹਰੋਂ ਚੀਨ ਵਰਗੇ ਦੇਸ਼ਾਂ ਤੋਂ ਖ਼ਤਰਾ ਬਣਿਆ ਹੋਇਆ ਹੈ। ਇਸ ਦਾ ਇੱਕੋ ਤਰ੍ਹਾਂ ਹੱਲ ਮੋਦੀ ਨੂੰ ਮੁਲਕ ਦਾ ਪ੍ਰਧਾਨ ਮੰਤਰੀ ਬਣਾ ਕੇ ਹੋਣਾ ਹੈ। ਬਾਦਲ ਨੇ ਕਿਹਾ ਕਿ ਬਠਿੰਡਾ ਰਿਫਾਇਨਰੀ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੀ ਦੇਣ ਹੈ।
ਜਗਰਾਓਂ ਦੀ ਫਤਿਹ ਰੈਲੀ ਦੌਰਾਨ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਨਰਿੰਦਰ ਮੋਦੀ ਨੂੰ ਪਗੜੀ ਪਹਿਨਾਉਣ ਤੋਂ ਇਲਾਵਾ ਦਰਬਾਰ ਸਾਹਿਬ ਦਾ ਮਾਡਲ ਅਤੇ ਕਿਰਪਾਨ ਦੇ ਕੇ ਵੀ ਸਨਮਾਨਤ ਕੀਤਾ ਗਿਆ।

Send this to a friend