ਤਲਵੰਡੀ ਸਾਬੋ, 21 ਮਈ (ਰਾਮ ਰੇਸ਼ਮ ਸ਼ਰਨ)- ਸ਼ਾਹਕੋਟ ਜਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੜੇ ਹੀ ਸ਼ਾਨ ਨਾਲ ਜਿਤੇਗਾ ਅਤੇ ਨਾਇਬ ਸਿੰਘ ਕੋਹਾੜ ਇਹ ਸੀਟ ਜਿਤ ਕੇ ਪਾਰਟੀ ਦੀ ਝੋਲੀ ਪਾਉਣਗੇ ਕਿਉਂਕਿ ਕਾਂਗਰਸ ਦੇ ਸਾਬਕਾ ਗ੍ਰਹਿ ਰਾਜ ਮੰਤਰੀ ਬ੍ਰਿਜਭੁਪਿੰਦਰ ਸਿੰਘ ਲਾਲੀ ਅਤੇ ਹੋਰ ਵੀ ਕਈ ਕਾਂਗਰਸੀ ਆਗੂਆਂ ਦਾ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਆਉਣਾ ਇਕ ਸ਼ੁਭ ਸੁਨੇਹਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਕੀਤਾ। ਉਹਨਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਵੋਟਰਾਂ ਨੂੰ ਇਸ ਬਾਰੇ ਸਮਝ ਜਾਣਾ ਚਾਹੀਦਾ ਹੈ ਉਕਤ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਹੋਵੇਗੀ ਜਿਸ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁਖਮੰਤਰੀ ਸੁਖਬੀਰ ਸਿੰਘ ਬਾਦਲ ਦੀ ਕਮਾਂਡ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਨਾਇਬ ਸਿੰਘ ਕੋਹਾੜ ਦੀ ਜਿਤ ਯਕੀਨੀ ਹੋਵੇਗੀ। ਪਤਰਕਾਰ ਮਿਲਣੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾਕਟਰ ਗੁਰਮੇਲ ਸਿੰਘ ਘਈ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਤੋਂ ਜਲਦੀਹੀ ਇਕ ਜਥਾ ਸ਼ਾਹਕੋਟ ਜਿਮਨੀ ਚੋਣ ਦੇ ਪ੍ਰਚਾਰ ਲਈ ਜਾਵੇਗਾ।
ਸ਼ਾਹਕੋਟ ਜਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿਤੇਗਾ : ਡਾ. ਗੁਰਮੇਲਸਿੰਘ ਘਈ



