ਮਹਿਤਪੁਰ, 23 ਮਈ (ਂਅਸ਼ੋਕ ਚੌਹਾਨ)- ਅੱਜ ਬੱਸ ਸਟੈਡ ਮਹਿਤਪੁਰ ਵਿਖੇ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਵਿੱਚ ਪੈਰਾ ਮਿਲਟਰੀ ਫੋਰਸ ਦੇ ਜਵਾਨਾ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ਤੇ ਮਹਿਤਪੁਰ ਵਿੱਚ ਆਉਣ ਜਾਣ ਵਾਲੇ ਵਾਹਨਾ ਦੀ ਸਪੈਸ਼ਲ ਚੈਕਿੰਗ ਕੀਤੀ ਗਈ । ਇਸ ਮੌਕੇ ਐਸ ਐਚ ਓ ਹਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਹਲਕਾ ਸ਼ਾਹਕੋਟ ਦੀ ਜਿਮਨੀ ਚੋਣ ਨੂੰ ਅਮਨ ਅਮਾਨ ਨਾਲ ਕਰਵਾਉਣ ਵਾਸਤੇ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੀ ਜਿਮ੍ਹੇਵਾਰੀ ਬਣਦੀ ਹੈ ਜਿਸ ਨੂੰ ਹਰ ਹਾਲਤ ਵਿੱਚ ਲਾਗੂ ਕਰਵਾਇਆ ਜਾਵੇਗਾ। ਜਿਮਨੀ ਚੋਣ ਨੂੰ ਲੈ ਕੇ ਪੁਲਿਸ ਅਤੇ ਫੋਜੀ ਜਵਾਨਾਂ ਵਲੋ ਸਖਤ ਸੁਰਖਿਆ ਪ੍ਰਬੰਧ ਕੀਤੇ ਗਏ ਹਨ ਪੁਲਿਸ ਮੁਲਾਜ਼ਮਾਂ ਅਤੇ ਫੋਜੀ ਜਵਾਨਾ ਵੱਲੋਂ ਜਿਥੇ ਚੈਕਿੰਗ ਕੀਤੀ ਗਈ ਉਥੇ ਇਲਾਕੇ ਵਿੱਚ ਗਸ਼ਤ ਵੀ ਕੀਤੀ ਜਾ ਰਹੀ ਹੈ ਤਾ ਜੋ ਕਿੱਤੇ ਵੀ ਦੁਰਘਟਨਾਂ ਨਾ ਵਾਪਰ ਸਕੇ।
ਥਾਣਾ ਮਹਿਤਪੁਰ ਦੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਗੱਡੀਆਂ ਦੀ ਵਿਸ਼ੇਸ਼ ਚੈਕਿੰਗ



