ਫਰੀਦਕੋਟ, 26 ਮਈ (ਗੁਰਜੀਤ ਰੋਮਾਣਾ)- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਹਰਪਾਲ ਸਿੰਘ, ਚੀਫ ਜੂਡੀਸ਼ੀਅਲ ਮੇਜਿਸਟ੍ਰੇਟ-ਕਮ-ਸਕਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਹਰਗੁਰਜੀਤ ਕੌਰ ਅਤੇ ਚੀਫ ਜੂਡੀਸ਼ਿਅਲ ਮੇਜਿਸਟ੍ਰੇਟ, ਫਰੀਦਕੋਟ ਸ੍ਰੀ ਕਪਿਲ ਦੇਵ ਸਿੰਗਲਾ ਵਲੋ ਅਜ ਮਾਡਰਨ ਕੇਂਦਰੀ ਸੁਧਾਰ ਘਰ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸੁਧਾਰ ਘਰ ਵਿਚ ਸਥਿਤ ਔਰਤਾ ਦੇ ਵਾਰਡਾ, ਹਸਪਤਾਲ ਅਤੇ ਨਸ਼ਾ ਛਡਾਉ ਕੇਂਦਰ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਹਵਾਲਾਤੀਆਂ/ਕੈਦੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਜਲਦ ਹਲ ਕਰਨ ਦਾ ਭਰੋਸਾ ਦਿਤਾ।ਇਸ ਮੌਕੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ ਜਜ ਨੇ ਹਵਾਲਾਤੀਆਂ/ਕੈਦੀਆਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜੇਲ੍ਹ ਵਿਚ ਬੰਦ ਕੋਈ ਵੀ ਕੈਦੀ/ਹਵਾਲਾਤੀ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਹਕਦਾਰ ਹੈ। ਇਸ ਲਈ ਸਮੇਂ ਸਮੇਂ ਤੇ ਉਹਨਾਂ ਵਲੋ ਅਤੇ ਸਕਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵਲੋਂ ਮਾਡਰਨ ਕੇਂਦਰੀ ਸੁਧਾਰ ਘਰ ਦਾ ਦੌਰਾ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੈਦੀ/ਹਵਾਲਾਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ/ਵਕੀਲ ਦੀ ਜਰੂਰਤ ਹੁੰਦੀ ਹੈ, ਤਾਂ ਉਸ ਨੂੰ ਤੁਰੰਤ ਪੈਨਲ ਵਕੀਲ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕਰਵਾਈਆਂ ਜਾਦੀਆਂ ਹਨ।ਇਸ ਮੌਕੇ ਸੁਪਰਡੈਂਟ ਸ੍ਰੀ ਜਸਪਾਲ ਸਿੰਘ ਅਤੇ ਜੇਲ੍ਹ ਦਾ ਹੋਰ ਅਮਲਾ ਵੀ ਹਾਜ਼ਿਰ ਸੀ।



