Skip to content
Independent perspectives. Global stories.
BREAKING

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Share this story

ਕੋਟਕਪੂਰਾ, 26 ਮਈ (ਚਰਨਦਾਸ ਗਰਗ, ਸਤਨਾਮ ਸਿੰਘ)- ਨੇੜਲੇ ਪਿੰਡ ਖਾਰਾ ਵਿਖੇ ਬੂਟਾ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਖਾਰਾ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਸੇਵਕ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖਾਰਾ ਨੇ ਦੱਸਿਆ ਕਿ ਬੂਟਾ ਸਿੰਘ ਨੇ ਉਨ੍ਹਾਂ ਦੀ ਜਮੀਨ ਰਕਬਾ ਖਾਰਾ ਠੇਕੇ ’ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਮੋਟਰ ਦਾ ਪਾਣੀ ਲਾਉਣ ਲਈ ਰਾਤ ਨੂੰ ਬੂਟਾ ਸਿੰਘ ਖੇਤ ਗਿਆ ਤਾਂ ਮੋਟਰ ਵਿੱਚ ਕਰੰਟ ਆਉਣ ਕਾਰਨ ਬੂਟਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੂਟਾ ਸਿੰਘ ਦੇ ਮਾਤਾ-ਪਿਤਾ ਦੀ ਪਹਿਲਾ ਮੌਤ ਹੋ ਚੁੱਕੀ ਹੈ ਅਤੇ ਬੂਟਾ ਸਿੰਘ ਆਪਣੇ ਪਿਛੇ ਆਪਣੀ ਪਤਨੀ ਤੇ ਦੋ ਛੋਟੇ-ਛੋਟੇ ਬੱਚੇ ਛੱਡ ਗਿਆ ਹੈ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਇਸ ਦੇ ਪਰਿਵਾਰ ਦੀ ਰੋਜੀ-ਰੋਟੀ ਦਾ ਹੋਰ ਕੋਈ ਵੀ ਸਾਧਨ ਨਾ ਹੋਣ ਕਰਕੇ ਪਰਿਵਾਰ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

WRITTEN BY