ਸੁਲਤਾਨਪੁਰ ਲੋਧੀ, 27 ਮਈ (ਮਲਕੀਤ ਕੌਰ)-ਪੇ ਕਮੀਸ਼ਨ ਦੀ ਰਿਪੇਟ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਸਟਰ ਕਾਡਰ ਯੂਨੀਅਨ ਦੀ ਹੰਗਾਮੀ ਮੀਟਿੰਗ ਸੁਲਤਾਨਪੁਰ ਲੇਧੀ ਵਿਖੇ ਸਰਪ੍ਰਸਤ ਸੁਖਦੇਵ ਸਿੰਘ ਸੰਧੂ ਅਤੇ ਮਾਸਟਰ ਚਮਨ ਲਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਅਧਿਆਪਕਾਂ ਨੇ ਸਰਕਾਰ ਦੀ ਨੀਤੀ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਨਰੇਸ਼ ਕੋਹਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਮੀਲਾਜ਼ਮਾਂ ਦੀ ਸੱਤਵੇਂ ਪੇ-ਕਮੀਸ਼ਨ ਦੀ ਰਿਪੋਟ ਲਾਗੂ ਕਰ ਦਿੱਤੀ ਹੈ। ਇਸੇ ਤਰਾਂ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਹੋਰ ਸੂਬਿਆਂ ਵੱਲੋਂ ਵੀ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਤਰਜ਼ ’ਤੇ ਪੇ-ਕਮੀਸ਼ਨ ਦੀ ਰਿਪੋਟ ਲਾਗੂ ਕਰ ਦਿੱਤੀ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ ਜਿਸ ਕਾਰਨ ਪੰਜਾਬ ਦੇ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਅਧਿਆਪਕ ਆਗੂ ਗੁਰਮੀਤ ਸਿੰਘ ਪੰਛੀ ਅਤੇ ਬਖਸ਼ੀਸ਼ ਸਿੰਘ ਸ਼ਾਹਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੀ.ਏ.ਦੀਆਂ ਤਿੰਨ ਬਕ੍ਯਾਇਆ ਕਿਸ਼ਤਾਂ ਵਾ ਜਾਰੀ ਨਹੀਂ ਕੀਤੀਆਂ। ਇਸ ਤਰਾਂ ਡੀ.ਏ. ਦਾ 22 ਮਹੀਨਿਆਂ ਦਾ ਬਕਾਇਆ ਅਧੂਰਾ ਪਿਆ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਦਲੀਆਂ ਦੀ ਨੀਤੀ ਨੂੰ ਤਰਕਸੰਗਤ ਬਣਾਇਆ ਜਾਵੇ। ਇਸ ਮੌਕੇ ਮਾਸਟਰ ਸੁਰਜੀਤ ਸਿੰਘ ਹੈਬਤਪੁਰ, ਰਾਕੇਸ਼ ਕੁਮਾਰ, ਹਰੀਸ਼ ਕੁਮਾਰ, ਬਲਵਿੰਦਰ ਸਿੰਘ ਜੈਨਪੁਰ, ਸੂਰਤ ਸਿੰਘ, ਮਨਜੀਤ ਸਿੰਘ, ਅਗਰੇਜ ਸਿੰਧ, ਹਰਭਜਨ ਸਿੰਘਧ, ਮੰਦੀਪ ਕੁਮਾਰ, ਸੰਦੀਪ ਦੁਰਗਾਪੁਰ, ਤਰਮਿੰਦਰ ਸਿੰਘ ਮੱਲੀ, ਸੁਖਵਿੰਦਰ ਸਿੰਘ, ਦਵਿੰਦਰ ਕੁਮਾਰ, ਪਰਵਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।
ਪੇ-ਕਮੀਸ਼ਨ ਦੀ ਰਿਪੋਟ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ



