Skip to content
Independent perspectives. Global stories.
BREAKING

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿਖੇ ਗੁਰਮਤਿ ਕਲਾਸਾਂ ਸ਼ੁਰੂ

Share this story

ਅੰਮ੍ਰਿਤਸਰ, 28 ਮਈ (ਦਵਾਰਕਾ ਨਾਥ ਰਾਣਾ)-ਸਿੱਖ ਪੰਥ ਦੀ ਸਿਰਮੌਰ ਸੰਸਥਾਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਪ੍ਰਮੁੱਖ ਵਿਦਿਅਕ ਸੰਸਥਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀਆਂ ਦੀ ਗੁਰਮਤਿ ਦੀ ਕਲਾਸ ਦੀ ਸ਼ੁਰੂਆਤ ਕੀਤੀ ਗਈ। ਇਹ ਗੁਰਮਤਿ ਕਲਾਸਾਂ ਦੀ ਲਹਿਰ ਭਾਈ ਸਾਹਿਬ ਭਾਈ ਜਸਬੀਰ ਸਿੰਘ ਖੰਨਾ ਵਾਲਿਆਂ ਦੀ ਪ੍ਰੇਰਨਾ ਸਦਕਾ ਆਰੰਭ ਹੋਈ ਸੀ। ਜਿਸ ਦੇ ਅੰਤਰਗਤ ਚੀਫ਼ ਖਾਲਸਾ ਦੀਵਾਨ ਦੇ ਅੰਤਰਗਤ ਚੱਲਦੇ ਵਿਦਿਅਕ ਅਦਾਰਿਆਂ ਵਿੱਚ ਇਹ ਖਾਸ ਕਲਾਸ ਲਗਾਈ ਜਾਂਦੀ ਹੈ। ਇਸ ਗੁਰਮਤਿ ਕਲਾਸ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰਮਤਿ ਵਿੱਚ ਗੁਰਸਿੱਖੀ ਜੀਵਨ ਵਿੱਚ ਪ੍ਰਪੱਕ ਕਰਕੇ ਉਹਨਾਂ ਰਾਹੀਂ ਉਹਨਾਂ ਦੇ ਹਾਣੀ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨਾ ਹੈ। ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬੈਚ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਚੁਣੇ ਹੋਏ ਵਿਦਿਆਰਥੀਆਂ ਨੂੰ ਗੁਰਦੁਆਰਾ ਚੀਫ਼ ਖਾਲਸਾ ਦੀਵਾਨ ਵਿਖੇ ਲਿਜਾਇਆ ਗਿਆ। ਉਪਰੰਤ ਅਰਦਾਸ ਤੇ ਹੁਕਮਨਾਮਾਂ ਲਿਆ ਗਿਆ। ਇਸ ਮੌਕੇ ਸ੍ਰੀ ਅੰਮ੍ਰਿਤਸਰ ਸਰਕਲ ਦੇ ਇੰਚਾਰਜ ਸ੍ਰ. ਜੰਗਬਹਾਦਰ ਸਿੰਘ, ਸੁਖਜੀਤ ਕੌਰ ਮੁੱਖੀ ਧਾਰਮਿਕ ਵਿਭਾਗ ਤੇ ਹੋਰ ਅਧਿਆਪਕ ਸਾਹਿਬਾਨ ਮੌਜੂਦ ਸਨ।

WRITTEN BY