ਚੰਡੀਗੜ੍ਹ, 29 ਮਈ (ਪੰਜਾਬ ਟਾਇਮਜ਼ ਬਿਊਰੋ)- ਜ਼ੀਰਕਪੁਰ ਵਿਖੇ ਨਿਰਮਾਣ ਅਧੀਨ ਬਹੁਮੰਜ਼ਿਲਾਂ ਬਿਲਡਿੰਗ ਡਿੱਗਣ ਦੇ ਮਾਮਲੇ ਵਿੱਚ ਲੋਕਲ ਬਾਡੀ ਵਿਭਾਗ ਨੇ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਇੰਜਨੀਅਰ ਰਾਜੀਵ ਕੁਮਾਰ ਤੇ ਅਨਿਲ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।



