ਬਠਿੰਡਾ, 29 ਮਈ (ਸੁਖਵਿੰਦਰ ਸਰਾਂ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਸਾਲ ਯੂਨੀਵਰਸਿਟੀ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ। ਇਸ ਵਾਰ ਐਮ.ਐਸ.ਸੀ.( ਕੈਮਿਸਟਰੀ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ.( ਕੈਮਿਸਟਰੀ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰਿਤੀਕਾ ਨੇ 88.64% ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਚੌਥੀ ਪੁਜੀਸ਼ਨ ਹਾਸਲ ਕੀਤੀ ਹੈ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਉਪਰੋਕਤ ਹੋਣਹਾਰ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੁੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਉਨਾਂ ਨੇ ਕਿਹਾ ਕਿ ਐਮ.ਐਸ.ਸੀ.( ਕੈਮਿਸਟਰੀ) ਦੇ ਨਤੀਜੇ ਵਿੱਚ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਹਾਸਲ ਕਰਨਾ ਬਾਬਾ ਫ਼ਰੀਦ ਕਾਲਜ ਦੀ ਅਹਿਮ ਪ੍ਰਾਪਤੀ ਹੈ। ਉਨਾਂ ਨੇ ਕਿਹਾ ਕਿ ਸੰਸਥਾ ਵਿਖੇ ਆਧੁਨਿਕ ਨਵੀਨ ਅਧਿਆਪਨ ਢੰਗਾਂ ਨੂੰ ਅਪਣਾਇਆ ਗਿਆ ਹੈ ਜਿਸ ਤਹਿਤ ਹਰੇਕ ਵਿਦਿਆਰਥੀ ਕੁਇਜ਼, ਵਾਦ ਵਿਵਾਦ, ਗਰੁੱਪ ਡਿਸਕਸ਼ਨ ਅਤੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਵਿੱਚ ਲਾਜ਼ਮੀ ਤੌਰ ‘ਤੇ ਸਰਗਰਮ ਭੂਮਿਕਾ ਨਿਭਾ ਕੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿਚ ਕਾਮਯਾਬ ਹੋ ਰਿਹਾ ਹੈ।
ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਹਾਸਲ ਕੀਤੀ



