Skip to content
Independent perspectives. Global stories.
BREAKING

ਸੁਖਬੀਰ ਬਾਦਲ ਨੂੰ ‘ਆਪ’ ਦੇ ਸਫਾਏ ਦੀ ਖੁਸ਼ੀ

Share this story

ਚੰਡੀਗੜ੍ਹ, 31 ਮਈ (ਪੀ.ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ਾਹਕੋਟ ਜ਼ਿਮਨੀ ਚੋਣ ਵਿਚ ਆਪਣੀ ਹਾਰ ਦਾ ਗਮ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਸਫਾਏ ਦੀ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ‘ਆਪ‘ ਦਾ ਜ਼ਿਮਨੀ ਚੋਣ ਵਿਚ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ ਤੇ ਅਕਾਲੀ ਦਲ ਮੁਖ ਵਿਰੋਧੀ ਪਾਰਟੀ ਵਜੋਂ ਮਜ਼ਬੂਤ ਹੋ ਕੇ ਉਭਰਿਆ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ 2017 ਵਿਧਾਨ ਸਭਾ ਚੋਣਾਂ ਦੌਰਾਨ ਪਈਆਂ 46,913 ਵੋਟਾਂ ਦੇ ਮੁਕਬਾਲੇ ਜ਼ਿਮਨੀ ਚੋਣ ਵਿਚ 43,944 ਵੋਟਾਂ ਹਾਸਲ ਕਰਕੇ ਆਪਣੀ ਵੋਟ ਹਿਸੇਦਾਰੀ ਨੂੰ ਬਰਕਰਾਰ ਰਖਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ‘ਆਪ‘ ਦਾ ਜ਼ਿਮਨੀ ਚੋਣ ਵਿਚ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ।

WRITTEN BY