Skip to content
Independent perspectives. Global stories.
BREAKING

ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ’ਚ ਸਮਾਰੋਹ

Share this story

ਅੰਮ੍ਰਿਤਸਰ, 1 ਜੂਨ (ਦਵਾਰਕਾ ਨਾਥ ਰਾਣਾ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਉਚੱਤਮ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਜਿਸ ਵਿੱਚ ਸ੍ਰ. ਹਰਮਿੰਦਰ ਸਿੰਘ ਗਿੱਲ ਵਿਧਾਇਕ ਹਲਕਾ ਪੱਟੀ ਤੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਜਦਕਿ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਜੀ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕਰਦੇ ਹੋਏ ‘ਜੀ ਆਇਆ ਕਿਹਾ’। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ। ਉਚਤਮ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨਵਨੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਨਾਨ-ਮਾਡੀਕਲ ਵਿੱਚੋ- 96.4 ਫੀਸਦੀ, ਰਮਨੀਤ ਕੌਰ ਨੇ ਮੈਡੀਕਲ ਵਿੱਚੋ- 95.2 ਫੀਸਦੀ, ਮਨਮਿਲਨ ਸਿੰਘ ਅਤੇ ਮਾਨਵੀ ਨੇ ਕਾਮਰਸ ਵਿੱਚ 95.8 ਫੀਸਦੀ ਅਤੇ ਕੋਮਲਪ੍ਰੀਤ ਕੌਰ ਨੂੰ ਹਊਮੈਨੀਟਜ਼ ਵਿੱਚੋ- 94 ਫੀਸਦੀ ਅੰਕ ਹਾਸਲ ਕਰਨ ਤੇ ਮੈਡਲ, ਘੜੀਆਂ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਕੂਲ ਵੱਲੋ- ਸਨਮਾਨਿਤ ਕੀਤਾ ਗਿਆ। ਸਕੂਲ ਦੇ 345 ਵਿਦਿਆਰਥੀਆਂ ਨੇ ਬਾਰ੍ਹਵੀ- ਜਮਾਤ ਦੀ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ- 13 ਵਿਦਿਆਰਥੀਆਂ ਨੇ 95 ਫੀਸਦੀ ਤੋ- ਉਪਰ, 44 ਵਿਦਿਆਰਥੀਆਂ ਨੇ 90 ਫੀਸਦੀ ਤੋ- ਉਪਰ ਅਤੇ 44 ਵਿਦਿਆਰਥੀਆਂ ਨੇ 85 ਫੀਸਦੀ ਅੰਕ ਹਾਸਲ ਕੀਤੇ। ਇਹਨਾਂ ਸਾਰੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਕੂਲ ਵੱਲੋ- ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋ- ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਕੁਵਾਲੀ, ਭੰਗੜਾ, ਪੰਜਾਬੀ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਨੇ ਚੀਫ਼ ਖਾਲਸਾ ਦੀਵਾਨ ਵੱਲ-ੋ ਸਿੱਖੀ ਪ੍ਰਚਾਰ ਪ੍ਰਸਾਰ ਅਤੇ ਸਿੱਖ ਪਨੀਰੀ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਕੀਤੇ ਗਏ ਉਪਰਾਲਿਆ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਪੰਜਾਬ ਸਰਕਾਰ ਵੱਲ-ੋ ਚੀਫ਼ ਖਾਲਸਾ ਦੀਵਾਨ ਨੂੰ ਪੱਟੀ ਦੇ ਪਿੰਡ ਕੈਰੌਂ ਵਿਖੇ 10 ਏਕੜ ਜ਼ਮੀਨ ਸੌਂਪਣ ਅਤੇ ਉਸ ਜ਼ਮੀਨ ਤੇ ਚੀਫ਼ ਖਾਲਸਾ ਦੀਵਾਨ ਵੱਲੋ- ਉਚ ਪੱਧਰੀ ਪ੍ਰੋਫੈਸ਼ਨਲ ਕਾਲਜ ਬਣਾਉਣ ਦੀ ਤਜ਼ਵੀਜ਼ ਦਿੱਤੀ ਜਿਸ ਤੇ ਪ੍ਰਤਿਕਿਰਿਆ ਕਰਦਿਆਂ ਪ੍ਰਧਾਨ ਡਾ. ਸੰਤੋਖ ਸਿੰਘ ਨੇ ਤਜ਼ਵੀਜ਼ ਨੂੰ ਚੀਫ਼ ਖਾਲਸਾ ਦੀਵਾਨ ਵੱਲੋ- ਨਿਸਚਿਤ ਹੀ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ । ਉਹਨਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦੇ ਹੋਏ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਸੰਤੋਖ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੰਦੇ ਹੋਏ ਸਮੇ- ਦੇ ਪਾਬੰਧ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਡਾ. ਸੁਖਬੀਰ ਕੌਰ ਮਾਹਲ (ਰਿਟਾਇਡ ਪ੍ਰਿੰਸੀਪਲ ਖਾਲਸਾ ਕਾਲਜ ਫਾਰ ਵੂਮੈਨ ਅਤੇ ਮੈਂਬਰ ਇੰਚਾਰਜ ਸੀ.ਕੇ.ਡੀ.ਕਾਲਜ ਆਫ਼ ਮੈਨੇਜਮੈਂਟ) ਨੂੰ ਉਹਨਾਂ ਵੱਲੋ- ਵਿਦਿਆ ਦੇ ਖੇਤਰ ਵਿੱਚ ਨਿਭਾਈਆਂ ਗਈਆਂ ਚੰਗੀਆਂ ਸੇਵਾਵਾਂ ਬਦਲੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋ- ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੀਤ ਪ੍ਰਧਾਨ ਸ੍ਰ. ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਸ੍ਰ. ਨਿਰਮਲ ਸਿੰਘ, ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆ ਵਾਲੇ, ਸ੍ਰ. ਸੰਤੋਖ ਸਿੰਘ ਸੇਠੀ, ਸ੍ਰ. ਨਵਤੇਜ ਸਿੰਘ ਨਾਰੰਗ, ਸ੍ਰ. ਨਵਪ੍ਰੀਤ ਸਿੰਘ ਸਾਹਨੀ, ਸ੍ਰ. ਇੰਦਰਬੀਰ ਸਿੰਘ, ਸ੍ਰ. ਅਜੀਤ ਸਿੰਘ ਬਸਰਾ, ਸ੍ਰ. ਅਜੀਤ ਸਿੰਘ ਬਰਸਰ, ਸ੍ਰ. ਜਸਬੀਰ ਸਿੰਘ ਸਾਬਰ, ਪ੍ਰੋ. ਸੂਬਾ ਸਿੰਘ, ਸ੍ਰੀਮਤੀ ਹਰਸੋਹਿਨ ਕੌਰ, ਡਾ. ਅਮਰਪਾਲੀ, ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਅਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਨਿਸਚਿੰਤ ਕਾਹਲੋ-, ਸ੍ਰੀਮਤੀ ਰਵਿੰਦਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਅਧਿਆਪਕ, ਵਿਦਿਆਰਥੀਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

WRITTEN BY