ਅੰਮ੍ਰਿਤਸਰ, 2 ਜੂਨ (ਪੀ.ਟੀ.)- ਆਪ੍ਰੇਸ਼ਨ ਬਲੂ ਸਟਾਰ ਦੇ ਮਦੇਨਜ਼ਰ ਕੀਤੇ ਗਏ ਸੁਰਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਅਜ ਅੰਮ੍ਰਿਤਸਰ ਪਹੁੰਚੇ।ਇਸ ਦੌਰਾਨ ਉਨ੍ਹਾਂ ਦਸਿਆ ਕਿ 6 ਜੂਨ ਨੂੰ ਹੋਣ ਵਾਲੇ ਸਮਾਗਮਾਂ ਨੂੰ ਦੇਖਦਿਆਂ ਸੁਰਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਦਲ ਖਾਲਸਾ ਵਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ ਪਰ ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਚਾਲੂ ਰਖਣ।ਪੰਜਾਬੀ ਗਾਇਕਾਂ ’ਤੇ ਹੋ ਰਹੇ ਹਮਲਿਆਂ ਤੇ ਧਮਕੀਆਂ ਬਾਰੇ ਬੋਲਦਿਆਂ ਸੁਰੇਸ਼ ਅਰੋੜਾ ਨੇ ਕਿਹਾ ਕਿ ਛੇਤੀ ਹੀ ਇਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ।
ਡੀਜੀਪੀ ਵੱਲੋਂ ਲੋਕਾਂ ਨੂੰ ਅੰਮ੍ਰਿਤਸਰ ’ਚ ਦੁਕਾਨਾਂ ਖੋਲ੍ਹਣ ਦੀ ਅਪੀਲ



