ਕੇਂਦਰ ਨੇ ਕਿਹਾ ਸੁਪਰੀਮ ਕੋਰਟ ਨੂੰ
ਨਵੀਂ ਦਿੱਲੀ, 26 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ 1993 ਦਿੱਲੀ ਬੰਬ ਧਮਾਕਿਆਂ ’ਚ ਸ਼ਾਮਿਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਕੇਂਦਰ ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਨੂੰ ਭੁੱਲਰ ਦੀ ਖਰਾਬ ਸਿਹਤ ਦਾ ਵੇਰਵਾ ਦਿੱਤਾ ਹੈ। ਭੁੱਲਰ ਦੀ ਪਤਨੀ ਵੱਲੋਂ ਰਹਿਮ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਸੁਪਰੀਮ ਕੋਰਟ ਨੂੰ ਭੇਜਿਆ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ ਅੰਤਿਮ ਫੈਸਲਾ ਕਰਨ ਲਈ 14 ਦਿਨਾਂ ਦਾ ਸਮਾਂ ਵੀ ਮੰਗਿਆ ਹੈ। ਇਸ ਮਾਮਲੇ ’ਚ ਅਗਲੀ ਸੁਣਵਾਈ 10 ਮਾਰਚ ਨੂੰ ਹੈ।ਜ਼ਿਕਰਯੋਗ ਹੈ ਕਿ ਪ੍ਰੋ. ਭੁੱਲਰ ਗੰਭੀਰ ਮਾਨਸਿਕ ਰੋਗ ਦਾ ਸ਼ਿਕਾਰ ਹਨ।
ਕਾਨੂੰਨ ਅਨੁਸਾਰ ਜੇਕਰ ਮੌਤ ਦੀ ਸਜ਼ਾ ਦਾ ਸਾਹਮਣਾ ਕਰਨ ਵਾਲਾ ਵਿਅਕਤੀ ਮਾਨਸਿਕ ਤੌਰ ’ਤੇ ਬਿਮਾਰ ਹੈ ਤਾਂ ਉਸ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ ਅਤੇ ਉਸ ਦੀ ਸਜ਼ਾ ਨੂੰ ਘੱਟ ਕਰਕੇ ਉਮਰਕੈਦ ਵਿੱਚ ਦਬਦੀਲ ਕੀਤਾ ਜਾ ਸਕਦਾ ਹੈ।