ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਵੱਲੋਂ ਮਹਾ ਸ਼ਿਵਰਾਤਰੀ ਮੌਕੇ ਵਧਾਈ

ਚੰਡੀਗੜ੍ਹ, 26 ਫਰਵਰੀ (ਪੀ.ਟੀ.ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉ¤ਪ ਮੁੱਖ ੰਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਮਹਾ ਸ਼ਿਵਰਾਤਰੀ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਇਸ ਮੌਕੇ ਆਪਣੇ ਸੁਨੇਹੇ ਵਿਚ ਸ. ਬਾਦਲ ਨੇ ਕਿਹਾ ਕਿ ਭਗਵਾਨ ਸ਼ਿਵ ਰਹਿਮ ਅਤੇ ਦਿਆਲਤਾ ਦੇ ਦੇਵਤਾ ਹਨ। ਭਗਵਾਨ ਸ਼ਿਵ ਆਪਣੇ ਸ਼ਰਧਾਲੂਆਂ ਦੀ ਲੋਭ, ਲਾਲਚ ਅਤੇ ਕ੍ਰੋਧ ਵਰਗੀਆਂ ਬੁਰਾਈਆਂ ਤੋਂ ਰੱਖਿਆ ਕਰਦੇ ਹਨ ਅਤੇ ਆਪਣੇ ਭਗਤਾਂ ਨੂੰ ਸਦਾ ਖੁਸ਼ਹਾਲ ਤੇ ਸਮਰਥ ਰਹਿਣ ਦਾ ਬਲ ਪ੍ਰਦਾਨ ਕਰਦੇ ਹਨ। ਸ. ਬਾਦਲ ਨੇ ਲੋਕਾਂ ਨੂੰ ਮਹਾ ਸਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕੀਤੀ ਕਿਉਂ ਜੋ ਇਹ ਤਿਉਹਾਰ ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਨੂੰ ਵਧਾਉਣ ਦੇ ਨਾਲ ਨਾਲ ਖੁਸ਼ੀਆਂ ਅਤੇ ਖੁਸ਼ਹਾਲੀ ਵੀ ਪ੍ਰਦਾਨ ਕਰਦਾ ਹੈ।

ਇਸ ਮੌਕੇ ਆਪਣੇ ਸੁਨੇਹੇ ’ਚ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਹਾ ਸ਼ਿਵਰਾਤਰੀ ਸਾਨੂੰ ਸੱਚਾਈ ਅਤੇ ਬ੍ਰਹਿਮੰਡ ਨੂੰ ਸਮਝਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਦਇਆ, ਸ਼ਰਧਾ, ਆਪਸੀ ਪ੍ਰੇਮ ਅਤੇ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਾ ਹੈ।
ਸ. ਮਜੀਠੀਆ ਨੇ ਕਿਹਾ ਕਿ ਮਹਾ ਸ਼ਿਵਰਾਤਰੀ ਸਾਨੂੰ ਸਚਾਈ ਅਤੇ ਬ੍ਰਹਿਮੰਡ ਨੂੰ ਸਮਝਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਦਇਆ, ਸ਼ਰਧਾ, ਆਪਸੀ ਪ੍ਰੇਮ ਅਤੇ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਤਿਉਹਾਰ ਨੂੰ ਸਾਂਝੇ ਤੌਰ ’ਤੇ ਮਨਾ ਕੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

Send this to a friend