Skip to content
Independent perspectives. Global stories.
BREAKING

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗਏ ਵਫਦ ਨੇ ਲਿਆ ਜਾਇਜਾ, ਡੀ.ਐਮ. ਨਾਲ ਕੀਤੀ ਮੁਲਾਕਾਤ

Share this story

ਤਲਵੰਡੀ ਸਾਬੋ, 4 ਜੂਨ (ਰਾਮ ਰੇਸ਼ਮ ਸ਼ਰਨ)- ਬੀਤੇ ਦਿਨੀ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਸਿੱਖ ਭਾਈਚਾਰੇ ਨਾਲ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਦ ਪੈਦਾ ਹੋਏ ਵਿਵਾਦ ਦੇ ਚਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਿੱਤੀ ਦਾ ਜਾਇਜਾ ਲੈਣ ਲਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਿਲਾਂਗ ਭੇਜੇ ਗਏ ਚਾਰ ਮੈਂਬਰੀ ਵਫਦ ਨੇ ਸਮੁੱਚੀ ਸਥਿੱਤੀ ਦਾ ਜਾਇਜਾ ਲੈਂਦਿਆਂ ਸਿੱਖ ਸੰਗਤਾਂ ਦੀ ਸੁਰੱਖਿਆ ਲਈ ਸ਼ਿਲਾਂਗ ਦੇ ਡੀ.ਐਮ ਅਤੇ ਉਚ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਕਤ ਮਾਮਲੇ ਦੀ ਸਮੁੱਚੀ ਜਾਣਕਾਰੀ ਅਤੇ ਤਸਵੀਰਾਂ ਉਕਤ ਪੱਤਰਕਾਰ ਨੂੰ ਭੇਜਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਾਈ ਦਾ ਅਸਲ ਕਾਰਣ ਸਿੱਖਾਂ ਵਸੋਂ ਵਾਲੀ ਇੱਕ ਕਾਲੋਨੀ ਹੈ ਜਿਸਨੂੰ ਉਥੇ ਵਸਦੇ ਖਾਸੀ ਕਬੀਲੇ ਦੇ ਲੋਕ ਖਾਲੀ ਕਰਵਾਉਣਾ ਚਾਹੁੰਦੇ ਸਨ ਜਿਸ ਤੋਂ ਪੈਦਾ ਹੋਏ ਵਿਵਾਦ ਨੇ ਭਾਂਵੇ ਹਿੰਸਕ ਰੂਪ ਧਾਰ ਲਿਆ ਤੇ ਇਸ ਵਿੱਚ ਇੱਕ ਸ਼ੋ ਰੂਮ ਤੇ ਇੱਕ ਸਵਿਫਟ ਗੱਡੀ ਸਾੜੇ ਜਾਣ ਦੀ ਜਾਣਕਾਰੀ ਮਿਲੀ ਹੈ ਪ੍ਰੰਤੂ ਸਿੱਖ ਸੰਗਤਾਂ ਦਾ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀ ਹੋਇਆ।ਉਨਾਂ ਦੱਸਿਆ ਕਿ ਖਾਸੀ ਕਬੀਲੇ ਦੇ ਲੋਕਾਂ ਨੂੰ ਕੁਝ ਸਥਾਨਕ ਸਿਆਸੀ ਆਗੂਆਂ ਦੀ ਸ਼ਹਿ ਹੈ ਪਰ ਹੁਣ ਸਿੱਖ ਭਾਈਚਾਰੇ ਵੱਲੋਂ ਮਿਲੇ ਸਹਿਯੋਗ ਦੇ ਚਲਦਿਆਂ ਸਿੱਖ ਸੰਗਤਾਂ ਦੇ ਹੌਂਸਲੇ ਬੁਲੰਦ ਹਨ।ਉਨਾਂ ਕਿਹਾ ਕਿ ਸਿੱਖ ਸੰਗਤਾਂ ਨਾਲ ਮੁਲਾਕਾਤ ਦੌਰਾਨ ਉਥੋਂ ਦੀਆਂ ਸਿੱਖ ਸੰਗਤਾਂ ਨੇ ਸਮੁੱਚੇ ਸਿੱਖ ਜਗਤ ਵੱਲੋਂ ਸੰਕਟ ਦੀ ਘੜੀ ਵਿੱਚ ਉਨਾਂ ਨੂੰ ਦਿੱਤੇ ਸਹਿਯੋਗ ਲਈ ਉਨਾਂ ਦਾ ਧੰਨਵਾਦ ਕੀਤਾ ਹੈ।ਉਨਾਂ ਦੱਸਿਆ ਕਿ ਫਿਲਹਾਲ ਸ਼ਿਲਾਂਗ ਦੀ ਸਿੱਖ ਕਾਲੋਨੀ ਵਿੱਚ ਬਿਲਕੁਲ ਸ਼ਾਂਤੀ ਹੈ ਤੇ ਹਰ ਸਿੱਖ ਸੁਰੱਖਿਅਤ ਹੈ।ਸਥਾਨਕ ਪੁਲਿਸ ਪ੍ਰਸ਼ਾਸਨ ਨੇ ਕਾਲੋਨੀ ਕੋਲ ਅਹਿਤਿਆਤਨ ਸੁਰੱਖਿਆ ਬਲ ਤੈਨਾਤ ਕੀਤੇ ਹੋਏ ਹਨ।ਸਿੰਘ ਸਾਹਿਬ ਨੇ ਦੱਸਿਆ ਕਿ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਸਮੁੱਚੇ ਵਫਦ ਨੇ ਸ਼ਿਲਾਂਗ ਦੇ ਡੀ.ਐਮ ਸਮੇਤ ਉਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਿਨਾਂ ਨੇ ਭਰੋਸਾ ਦੁਆਇਆ ਕਿ ਸਿੱਖ ਸੰਗਤਾਂ ਦੀ ਸੁਰੱਖਿਆ ਲਈ ਬਣਦੇ ਸਾਰੇ ਪ੍ਰਬੰਧ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਉਕਤ ਵਫਦ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਵਫਦ ਦੇ ਕੋਆਰਡੀਨੇਟਰ ਵਧੀਕ ਸਕੱਤਰ ਵਿਜੈ ਸਿੰਘ ਤੋਂ ਇਲਾਵਾ ਹਰਪਾਲ ਸਿੰਘ ਜੱਲਾ,ਭਗਵੰਤ ਸਿੰਘ ਸਿਆਲਕਾ ਤੇ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਕਮੇਟੀ ਸ਼ਾਮਿਲ ਸਨ।

WRITTEN BY