Skip to content
Independent perspectives. Global stories.
BREAKING

ਰੰਧਾਵਾ ਵੱਲੋਂ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਪੈਕੇਜ ਦੀ ਮੰਗ, ਕੇਂਦਰੀ ਮੰਤਰੀ ਵੱਲੋਂ ਮਦਦ ਦਾ ਭਰੋਸਾ

Share this story

ਡੇਅਰੀ ਫਾਰਮਰਜ਼ ਲਈ ਦੁੱਧ ਦੀ ਘੱਟੋ-ਘੱਟ ਕੀਮਤ ਤੈਅ ਕਰਨ ਦੀ ਵੀ ਮੰਗ ਉਠਾਈ

ਚੰਡੀਗੜ੍ਹ, 6 ਜੂਨ- ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਰਾਧਾ ਮੋਹਨ ਸਿੰਘ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਗੰਨਾ ਕਿਸਾਨਾਂ ਲਈ 876.43 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਗਈ ਜਿਸ ਵਿੱਚ 298.43 ਕਰੋੜ ਰੁਪਏ ਸਰਕਾਰੀ ਸ਼ੂਗਰ ਮਿੱਲਾਂ ਦੇ ਅਤੇ 578 ਕਰੋੜ ਰੁਪਏ ਨਿੱਜੀ ਸ਼ੂਗਰ ਮਿੱਲਾਂ ਦੇ ਸ਼ਾਮਿਲ ਹਨ। ਇਸ ਬਾਬਤ ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੇ ਗੰਨਾ ਕਿਸਾਨਾਂ ਨੂੰ 8000 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਬਾਬਤ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਸ. ਰੰਧਾਵਾ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਨਵੀਂ ਦਿੱਲੀ ਸਥਿਤ ਕ੍ਰਿਸ਼ੀ ਭਵਨ ਵਿਖੇ ਮੁਲਾਕਾਤ ਕਰ ਕੇ ਕਿਸਾਨਾਂ ਲਈ ਹੋਰ ਵੀ ਕਈ ਮਸਲੇ ਉਠਾਏ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਦੀ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਗੰਨਾ ਕਿਸਾਨਾਂ ਨੂੰ 876.43 ਕਰੋੜ ਰੁਪਏ ਦਾ ਪੈਕੇਜ ਦੇਣ ਸਬੰਧੀ ਅਰਧ ਸਰਕਾਰੀ ਪੱਤਰ ਸੌਂਪਿਆ ਗਿਆ ਜਿਸ ਵਿੱਚ ਸੂਬੇ ਦੀਆਂ ਸਹਿਕਾਰੀ ਸ਼ੂਗਰ ਮਿੱਲਾਂ ਦੇ ਕਿਸਾਨਾਂ ਲਈ 298.43 ਕਰੋੜ ਰੁਪਏ ਅਤੇ ਸੱਤ ਨਿੱਜੀ ਸ਼ੂਗਰ ਮਿੱਲਾਂ ਦੇ ਕਿਸਾਨਾਂ ਦਾ 578 ਕਰੋੜ ਰੁਪਏ ਸ਼ਾਮਲ ਸੀ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਮੰਗ ’ਤੇ ਕੇਂਦਰੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਦੇਸ਼ ਭਰ ਦੇ ਗੰਨਾ ਕਿਸਾਨਾਂ ਲਈ 8000 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸਦਾ ਪੰਜਾਬ ਦੇ ਕਿਸਾਨਾਂ ਨੂੰ ਵੀ ਫਾਇਦਾ ਮਿਲੇਗਾ। ਸ. ਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਕੋਲ ਇਹ ਵੀ ਮੰਗ ਉਠਾਈ ਕਿ ਸੂਬੇ ਦੀਆਂ ਸਮੂਹ 3367 ਪ੍ਰਾਇਮਰੀ ਸਹਿਕਾਰੀ ਸੁਸਾਇਟੀਆਂ ਦੇ ਕੰਪਿਊਟਰੀਕਰਨ ਲਈ ਭਾਰਤ ਸਰਕਾਰ ਦੇ ਹਿੱਸੇ ਦਾ ਫੰਡ ਜਾਰੀ ਕੀਤਾ ਜਾਵੇ ਤਾਂ ਜੋ ਇਸ ਨਿਸ਼ਾਨੇ ਨੂੰ ਪੂਰਾ ਕੀਤਾ ਜਾਵੇ। ਸਹਿਕਾਰਤਾ ਮੰਤਰੀ ਨੇ ਉਕਤ ਮੰਗਾਂ ਨੂੰ ਪ੍ਰਵਾਨ ਕੀਤੇ ਜਾਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ।

WRITTEN BY