Skip to content
Independent perspectives. Global stories.
BREAKING

ਇੰਜੀ: ਸਰ੍ਹਾਂ ਨੇ ਸੀ.ਐਮ.ਡੀ ਵਜੋਂ ਅਹੁਦਾ ਸੰਭਾਲਿਆ

Share this story

ਪਟਿਆਲਾ, 6 ਜੂਨ (ਪੰਜਾਬ ਟਾਇਮਜ਼ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਮਹੱਤਵਪੁਰਨ ਫੈਸਲਾ ਲੈਂਦਿਆਂ ਪੰਜਾਬ ਦੇ ਮਹੱਤਵਪੂਰਨ ਅਦਾਰੇ ਦਾ ਇੰਜੀ:ਬਲਦੇਵ ਸਿੰਘ ਸਰ੍ਹਾਂ ਨੂੰ ਦੋ ਸਾਲਾਂ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸੀ.ਐਮ.ਡੀ ਨਿਯੁਕਤ ਕੀਤਾ ਹੈ। ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਚੰਗੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਹ ਵਿਚਾਰ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਪੰਜਾਬ ਨੇ ਸ੍ਰੀ ਬਲਦੇਵ ਸਿੰਘ ਸਰ੍ਹਾਂ ਦੇ ਆਹੁਦਾ ਸੰਭਾਲਣ ਮੋਕੇ ਪੱਤਰਕਾਰਾਂ ਨਾਲ ਸਾਂਝੇ ਕੀਤੇ। ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਸਾਬਕਾ ਕੇੱਦਰੀ ਮੰਤਰੀ ਭਾਰਤ ਸਰਕਾਰ ਨੇ ਇੰਜੀ:ਬਲਦੇਵ ਸਿੰਘ ਸਰ੍ਹਾਂ ਨੂੰ ਬਤੌਰ ਸੀ.ਐਮ.ਡੀ ਨਿਯੁਕਤੀ ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਉਹ ਪੰਜਾਬ ਵਿੱਚ ਬਿਜਲੀ ਸੁਧਾਰਾ ਵਿੱਚ ਅਹਿਮ ਭੂਮਿਕਾ ਨਿਭਾਉਦੇ ਹੋਏ ਪੰਜਾਬ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰਨਗੇ। ਇਸ ਮੌਕੇ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵਨਿਯੁਕਤ ਸੀ.ਐਮ.ਡੀ. ਇੰਜੀ:ਬਲਦੇਵ ਸਿੰਘ ਸਰ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਮੰਤਰੀ ਪੰਜਾਬ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

WRITTEN BY